ਚੰਡੀਗੜ੍ਹ, 16 ਸਤੰਬਰ। ਪੰਜਾਬ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵੇਂ ਜਨਮ ਦਿਵਸ ਮੌਕੇ 16 ਅਕਤੂਬਰ, 2020 ਦਿਨ ਸ਼ੁੱਕਰਵਾਰ ਨੂੰ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਪੰਜਾਬ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵੇਂ ਜਨਮ ਦਿਵਸ ਮੌਕੇ ਜਨਤਕ ਛੁੱਟੀ ਦਾ ਐਲਾਨ
