ਕੋਵਿਡ-19 ਵੈਕਸੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੋਵਿਡ-19 ਵੈਕਸੀਨ ਸਬੰਧੀ ਸਿਹਤ ਅਧਿਕਾਰੀਆਂ ਨਾਲ ਜੂਮ ਮੀਟਿੰਗ

ਗੁਰਦਾਸਪੁਰ, 1 ਮਾਰਚ ( ਮੰਨਨ ਸੈਣੀ)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਕੋਵਿਡ-19 ਵੈਕਸੀਨ ਅੱਜ ਪਹਿਲੀ ਮਾਰਚ ਤੋਂ ਦੂਸਰੇ ਪੜਾਅ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਜੂਮ ਐਪ ਰਾਹੀਂ ਕੀਤੀ ਗਈ। ਇਸ ਮੀਟਿੰਗ ਵਿੱਚ ਜਿਲ੍ਹਾ ਟੀਕਾਕਰਣ ਅਫ਼ਸਰ ਡਾ. ਅਰਵਿੰਦ ਕੁਮਾਰ ਨੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗ ਡੀ.ਡੀ. ਪੀ.ਓ , ਸੀ.ਡੀ.ਪੀ.ਓ., ਡੀ.ਈ.ਓ. ਸੰਕੈਡਰੀ ਅਤੇ ਪ੍ਰਾਇਮਾਰੀ , ਡੀ.ਪੀ.ਆਰ.ਓ. , ਐਸ.ਐਸ.ਪੀ. ਗੁਰਦਾਸਪੁਰ ਅਤੇ ਬਟਾਲਾ ਅਤੇ ਤਹਿਸੀਲਦਾਰ ਨੂੰ ਕੋਵਿਡ-19 ਵੈਕਸੀਨ ਦੂਜੇ ਪੜਾਅ ਦੀ ਗਾਈਡਲਾਈਨਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਉਹਨਾਂ ਨੇ ਕਿਹਾ ਕਿ ਕੋਵਿਡ-19 ਵੈਕਸੀਨ ਲਗਵਾਉਣ ਸਬੰਧੀ ਜਾਗਰੂਕ ਕੀਤਾ ਜਾਵੇ। ਕੋਵਿਡ-19 ਵੈਕਸੀਨ ਦੇ ਦੂਜੇ ਪੜਾਅ ਵਿੱਚ 60 ਸਾਲ ਤੋਂ ਉੱਪਰ ਵਾਲੇ ਵਿਅਕਤੀ ਅਤੇ 45 ਸਾਲ ਤੋਂ 59 ਸਾਲ ਤੱਕ ਕਿਸੇ ਵੀ ਕਰੋਨਿਕ ਬਿਮਾਰੀ ਨਾਲ ਸਬੰਧਤ ਜਿਵੇ ਦਿਲ, ਕੈਂਸਰ , ਸ਼ੂਗਰ , ਗੁਰਦੇ ਅਤੇ ਲੀਵਰ ਦੀ ਬੀਮਾਰੀ ਵਾਲੇ ਆਪਣੇ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਵਲੋਂ ਸਰਟੀਫਿਕੇਟ ਲੈ ਕੇ ਵੈਕਸੀਨ ਲਗਵਾ ਸਕਦੇ ਹਨ। ਉਹਨਾਂ ਨੇ ਦੱਸਿਆਕਿ ਵੈਕਸੀਨ ਲਗਾਉਣ ਲਈ ਕੋਵਿਨ ਜੀ, ਅਰੋਗਿਯਾ ਸੇਤੂ ਐਪ ਉੱਤੇ ਰਜਿਸਟਰੇਸ਼ਨ ਕਰਵਾਈ ਜਾਵੇ। ਪ੍ਰਾਈਵੇਟ ਹਸਪਤਾਲਾਂ ਵਿੱਚ 250/- ਰੁਪਏ ਦੇ ਕੇ ਕੋਵਿਡ-19 ਵੈਕਸੀਨ ਲਗਾਈ ਜਾ ਸਕਦੀ ਹੈ। ਇਹਨਾਂ ਪ੍ਰਾਈਵੇਟ ਹਸਪਤਾਲਾਂ ਦੀ ਲਿਸਟ ਕੋਵਿਨ ਐਪ ਵਿੱਚ ਪਾਈ ਗਈ ਹੈ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਿਜੇ ਕੁਮਾਰ ਨੇ ਦੱਸਿਆ ਕਿ ਸੈਕਟਰੀ ਰੈੱਡ ਕਰਾਸ ਨੂੰ ਕੋਵਿੰਡ –19 ਵੈਕਸੀਨ ਦੇ ਦੂਜੇ ਪੜਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਬੈਨਰ ਲਗਾਏ ਜਾਣ। ਇਸ ਮੌਕੇ ਤੇ ਅਸਿਸਟੈਂਟ ਸਿਵਲ ਸਰਜਨ ਡਾ. ਭਾਰਤ ਭੂਸ਼ਣ, ਡਾ. ਅੰਕੂਰ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਸ਼੍ਰੀਮਤੀ ਗੁਰਦਿੰਰ ਕੌਰ ਹਾਜ਼ਰ ਸਨ।

FacebookTwitterEmailWhatsAppTelegramShare
Exit mobile version