ਜ਼ਿਲ੍ਹਾ ਵਾਸੀ ਕੋਵਿਡ-19 ਵਿਰੁੱਧ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ-ਐਸ.ਐਸ.ਪੀ ਡਾ. ਨਾਨਕ ਸਿੰਘ

ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ

ਗੁਰਦਾਸਪੁਰ, 20 ਅਪ੍ਰੈਲ ( ਮੰਨਨ ਸੈਣੀ )। ਜ਼ਿਲ੍ਹਾ ਵਾਸੀ ਕੋਵਿਡ-19 ਵਿਰੁੱਧ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ  ਡਾ. ਨਾਨਕ ਸਿੰਘ (ਆਈ.ਪੀ.ਐਸ) ਐਸ.ਐਸ.ਪੀ ਗੁਰਦਾਸਪੁਰ ਨੇ ਕਿਹਾ ਕਿ ਕੋਵਿਡ ਬਿਮਾਰੀ ਦੀ ਦੂਜੀ ਲਹਿਰ ਤੋਂ ਬਚਾਅ ਲਈ ਸਾਵਧਾਨੀਆਂ ਅਪਣਾ ਕੇ ਹੀ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ, ਇਸ ਲਈ ਲੋਕ ਨਿਯਮਾਂ ਦੀ ਪਾਲਣਾ ਕਰਨ।

ਐਸ.ਐਸ.ਪੀ ਡਾ. ਨਾਨਕ ਸਿੰਘ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਜ਼ਿਲ੍ਹੇ ਅੰਦਰ ਰਾਤ 8 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤਕ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ  ਅਤੇ ਜੋ ਵੀ ਵਿਅਕਤੀ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਕਿਹਾ ਕਿ ਪੁਲਿਸ ਵਿਭਾਗ ਵਲੋਂ ਵੱਖ-ਵੱਖ ਪੱਧਰ ਤੇ ਕੋਵਿਡ-19 ਵਿਰੁੱਧ ਨਿਯਮਾਂ ਨੂੰ ਲਾਗੂ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਤਾਂ ਜੋ ਜਿਥੇ ਇਕ ਪਾਸੇ ਜਾਰੀ ਹਦਾਇਤਾਂ ਦੀ ਪਾਲਣਾ ਕਰਵਾਈ ਜਾਵੇ, ਉਸਦੇ ਨਾਲ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਵੀ ਰੋਕਿਆ ਜਾ ਸਕੇ। ਉਨਾਂ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਮਾਸਕ ਨਾ ਪਹਿਨਣ ਵਾਲਿਆਂ ਵਿਰੁੱਧ ਜਿਥੇ ਸਖ਼ਤ ਰੁਖ਼ ਅਪਣਾਇਆ ਗਿਆ ਹੈ, ਉਸਦੇ ਨਾਲ ਪੁਲਿਸ ਥਾਣਿਆਂ ਵਿਚ ਮਾਸਕ ਵੀ ਮੁਹੱਈਆ ਕਰਵਾਏ ਗਏ ਹਨ, ਜੋ ਲੋਕਾਂ ਨੂੰ ਮੁਫ਼ਤ ਵੰਡੇ ਜਾ ਰਹੇ ਹਨ। ਉਨਾਂ ਦੱਸਿਆ ਕਿ ਮਾਸਕ ਨਾ ਪਾਉਣ ਵਾਲੇ ਦਾ ਚਲਾਨ ਕਰਨ ਦੇ ਨਾਲ ਉਸਦਾ ਆਰ.ਟੀ.ਪੀ.ਸੀ.ਆਰ ਟੈਸਟ ਵੀ ਕੀਤਾ ਜਾਂਦਾ ਹੈ।

 ਐਸ.ਐਸ.ਪੀ ਗੁਰਦਾਸਪੁਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਾਸਕ ਲਾਜ਼ਮੀ ਤੋਰ ਤੇ ਪਹਿਨਣ। ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਹੱਥਾਂ ਨੂੰ ਸੈਨਾਟਾਇਜ਼ ਰੱਖਣ ਜਾਂ ਵਾਰ-ਵਾਰ ਸਾਬੁਣ ਨਾਲ ਧੋਣ। ਉਨਾਂ ਅੱਗੇ ਕਿਹਾ ਕਿ ਕੋਵਿਡ ਵੈਕਸੀਨ ਲਗਾਉਣ ਦੀ ਮੁਹਿੰਮ ਵੀ ਤੇਜ਼ੀ ਨਾਲ ਚੱਲ ਰਹੀ ਹੈ, ਇਸ ਲਈ ਯੋਗ ਵਿਅਕਤੀ ਕੋਵਿਡ-19 ਵੈਕਸੀਨ ਜਰੂਰ ਲਗਵਾਉਣ, ਵੈਕਸੀਨ ਮਨੁੱਖੀ ਸਿਹਤ ਲਈ ਸੁਰੱਖਿਅਤ ਹੈ।

FacebookTwitterEmailWhatsAppTelegramShare
Exit mobile version