ਉਲੰਪਿਕਸ ਦੇ ਉਤਸ਼ਾਹ ਨੂੰ ਸੂਬੇ ਵਿੱਚ ਹੋਰ ਹੁਲਾਰਾ ਦੇਣ ਲਈ ਸੈਲਫ਼ੀ ਪੁਆਇੰਟ ਬਣਾਏ

Rana Sodhi

ਰਾਣਾ ਗੁਰਮੀਤ ਸਿੰਘ ਸੋਢੀ ਮੋਹਾਲੀ ਖੇਡ ਸਟੇਡੀਅਮ ਤੋਂ ਕਰਨਗੇ ਸੈਲਫ਼ੀ ਪੁਆਇੰਟਾਂ ਅਤੇ ਐਲ.ਈ.ਡੀ. ਦਾ ਉਦਘਾਟਨ

ਚੰਡੀਗੜ੍ਹ, 26 ਜੁਲਾਈ: ਜਾਪਾਨ ਦੀ ਰਾਜਧਾਨੀ ਟੋਕੀਉ ਵਿਖੇ ਚਲ ਰਹੀਆਂ 32਼ਵੀਆਂ ਉਲੰਪਿਕ ਖੇਡਾਂ ਦੇ ਉਤਸ਼ਾਹ ਨੂੰ ਸੂਬੇ ਵਿੱਚ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਖੇਡ ਤੇ ਯੁਵਕ ਸੇਵਾਵ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਬੁੱਧਵਾਰ ਨੂੰ ਮੋਹਾਲੀ ਦੇ ਸੈਕਟਰ-78 ਸਥਿਤ ਖੇਡ ਸਟੇਡੀਅਮ ਵਿਖੇ ਐਲ.ਈ.ਡੀ. ਲਾਉਣ ਅਤੇ ਸਾਰੇ ਜ਼ਿਲ੍ਹਿਆਂ ਵਿੱਚ ਚਲ ਰਹੇ ਸੈਲਫ਼ੀ ਪੁਆਇੰਟਾਂ ਦਾ ਉਦਘਾਟਨ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਉਲੰਪਿਕਸ ਵਿੱਚ ਸ਼ਮੂਲੀਅਤ ਕਰ ਰਹੇ ਸੂਬੇ ਦਾ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਸਮੂਹ ਜ਼ਿਲ੍ਹਿਆਂ ਵਿੱਚ ਇਹ ਸੈਲਫ਼ੀ ਪੁਆਇੰਟ ਸਥਾਪਤ ਕੀਤੇ ਗਏ ਹਨ, ਜੋ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਬਣੇ ਹੋਏ ਹਨ। ਉਨ੍ਹਾਂ ਦੱਸਿਆ ਕਿ ਉਲੰਪਿਕਸ ਅਤੇ ਪੈਰਾ ਉਲੰਪਿਕਸ ਲਈ ਸੂਬੇ ਦੇ 20 ਖਿਡਾਰੀਆਂ ਦੀ ਭਾਰਤੀ ਦਲ ਵਿੱਚ ਚੋਣ ਹੋਈ ਹੈ, ਜਿਨ੍ਹਾਂ ਵੱਲੋਂ ਤਮਗ਼ੇ ਜਿੱਤਣ ਦੀਆਂ ਪੰਜਾਬੀਆਂ ਨੂੰ ਪੂਰੀਆਂ ਉਮੀਦਾਂ ਹਨ। ਇਸ ਲਈ ਸੂਬੇ ਦੇ ਸਭਨਾਂ ਜ਼ਿਲ੍ਹਿਆਂ ਵਿੱਚ ਸੈਲਫ਼ੀ ਪੁਆਇੰਟ ਬਣਾਏ ਗਏ ਹਨ। ਸ੍ਰੀ ਖਰਬੰਦਾ ਨੇ ਦੱਸਿਆ ਕਿ ਮੋਹਾਲੀ ਦੇ ਖੇਡ ਸਟੇਡੀਅਮ ਵਿਖੇ ਉਚੇਚੇ ਤੌਰ `ਤੇ ਐਲ.ਈ.ਡੀ. ਲਾਈ ਗਈ ਹੈ, ਜੋ ਇਨ੍ਹਾਂ ਵੱਕਾਰੀ ਖੇਡਾਂ ਦੇ ਚੱਲਣ ਤੱਕ ਲੱਗੀ ਰਹੇਗੀ।

FacebookTwitterEmailWhatsAppTelegramShare
Exit mobile version