‘ਲੋਕ ਭਲਾਈ ਰੱਥ’ ਕੱਲ 12 ਅਗਸਤ ਨੂੰ ਸ਼ਹਿਰ ਦੀਨਾਨਗਰ ਵਿਖੇ ਪਹੁੁੰਚੇਗਾ

ਸਮਾਜਿਕ ਸੁਰੱਖਿਆ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤਕ ਪੁਜਦਾ ਕਰਨ ਲਈ ਵਿੱਢੀ ਵਿਸ਼ੇਸ ਮੁਹਿੰਮ

ਗੁਰਦਾਸਪੁਰ, 11 ਅਗਸਤ ( ਮੰਨਨ ਸੈਣੀ) । ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਲੇਜ਼ ਪ੍ਰੋਗਰਾਮ ਤਹਿਤ 100 ਤੋਂ ਵੱਧ ਪਿੰਡਾਂ ਵਿਚ ਸਮਾਜ ਭਲਾਈ ਦੀਆਂ ਸਕੀਮਾਂ ਘਰ-ਘਰ ਪੁਹੰਚਾਉਣ ਲਈ, ਲੋਕਾਂ ਦੀ ਜਾਗਰੂਕਤਾ ਲਈ ਲੋਕ ਭਲਾਈ ਰੱਥ ਚਲਾਏ ਜਾ ਰਹੇ ਹਨ। ਜਿਸ ਤਹਿਤ ਕੱਲ 12 ਅਗਸਤ ਨੂੰ ਸ਼ਹਿਰ ਦੀਨਾਨਗਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਲੋਕਾਂ ਨੂੰ ਭਲਾਈ ਸਕੀਮਾਂ ਬਾਰੇ ਜਾਗਰੂਕ ਕਰੇਗਾ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲੇ ਅੰਦਰ ਸਮਾਜਿਕ ਸੁਰੱਖਿਆ ਸਕੀਮਾਂ ਦਾ 100 ਫੀਸਦ ਲਾਭ, ਯੋਗ ਲਾਭਪਾਤਰੀਆਂ ਨੂੰ ਦੇਣ ਦੇ ਮੰਤਵ ਨਾਲ ਵਿਸ਼ੇਸ ਮੁਹਿੰਮ ਵਿੱਢੀ ਗਈ ਹੈ। ਇਸ ਤਹਿਤ ਯੋਗ ਲੋੜਵੰਦ ਵਿਅਕਤੀਆਂ ਨੂੰ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਅਤੇ ਅਪੰਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ, ਸਰਬੱਤ ਸਿਹਤ ਬੀਮਾ ਕਾਰਡ, ਯੂ.ਡੀ.ਆਈ.ਡੀ ਕਾਰਡ, ਰਾਸ਼ਨ ਕਾਰਡ, ਲੇਬਰ ਕਾਰਡ, ਗਰਭਵਤੀ ਔਰਤਾਂ ਨੂੰ ਵਿੱਤੀ ਸਹਾਇਤਾ ਅਤੇ ਰੁਜ਼ਗਾਰ ਅਤੇ ਸਵੈ-ਰੋਜ਼ਗਾਰ ਸਥਾਪਤੀ ਕਰਨ ਲਈ ਲੋਨ ਆਦਿ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਸਕੀਮਾ ਦਾ ਲਾਭ ਪ੍ਰਾਪਤ ਕਰ ਸਕਣ।

FacebookTwitterEmailWhatsAppTelegramShare
Exit mobile version