ਕੱਲ੍ਹ 31ਅਗਸਤ ਨੂੰ ਜ਼ਿਲ੍ਹੇ ਅੰਦਰ 37,000 ਕੋਵਿਡ ਵਿਰੋਧੀ ਵੈਕਸੀਨ ਲਗਾਉਣ ਲਈ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ-ਡਿਪਟੀ ਕਮਿਸ਼ਨਰ

DC GSP

ਗੁਰਦਾਸਪੁਰ, 30 ਅਗਸਤ ( ਮੰਨਨ ਸੈਣੀ )। ਕੱਲ੍ਹ 31 ਅਗਸਤ ਨੂੰ ਜ਼ਿਲ੍ਹੇ ਅੰਦਰ ਕੋਵਿਡ ਵਿਰੋਧੀ ਵੈਕਸ਼ੀਨੇਸ਼ਨ ਲਗਾਉਣ ਲਈ ਵਿਸ਼ੇਸ ਮੁਹਿੰਮ ਵਿੱਢੀ ਜਾਵੇਗੀ, ਜਿਸ ਤਹਿਤ ਇਕ ਦਿਨ ਵਿੱਚ 37,000 ਵੈਕਸੀਨ ਲਗਾਈ ਜਾਵੇਗੀ।

ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋ ਸਿਵਲ ਤੇ ਸਿਹਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਅੰਦਰ ਵੈਕਸ਼ੀਨੇਸ਼ਨ ਲਗਾਉਣ ਲਈ ਵਿਸ਼ੇਸ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਸਵੇਰੇ ਜਿਲੇ ਗੁਰਦਾਸਪੁਰ ਅੰਦਰ ਇੱਕੋ ਦਿਨ 37,000 ਵੈਕਸ਼ੀਨੇਸ਼ਨ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ, ਟੀਚੇ ਨੂੰ ਪੂਰਾ ਕਰਨ ਲਈ ਵੱਖ-ਵੱਖ ਪੱਧਰ ਤੇ ਉੱਚ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਵੈਕਸੀਨੇਸ਼ਨ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗਾ। 18 ਸਾਲ ਜਾਂ 18 ਸਾਰੇ ਤੋ ਵੱਧ ਉਮਰ ਵਾਲਾ ਕੋਈ ਵੀ ਵਿਅਕਤੀ ਵੈਕਸੀਨ ਲਗਾ ਸਕਦਾ ਹੈ।

FacebookTwitterEmailWhatsAppTelegramShare
Exit mobile version