ਸਿਕੰਦਰ ਸਿੰਘ ਮਲੂਕਾ ਹੀ ਰਾਮਪੁਰਾ ਫੁੂਲ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ: ਬਾਦਲ

ਗੁਰਪ੍ਰੀਤ ਸਿੰਘ ਮਲੂਕਾ ਨੂੰ ਪਾਰਟੀ ਦਾ ਜਨਰਲ ਸਕੱਤਰ ਬਣਾਇਆ

ਚੰਡੀਗੜ 4 ਸਤੰਬਰ– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਨੌਂਜਵਾਨ ਆਗੂ ਸ. ਗੁਰਪ੍ਰੀਤ ਸਿੰਘ ਮਲੂਕਾ ਨੂੰ ਪਾਰਟੀ ਦਾ ਜਨਰਲ ਸਕੱਤਰ ਐਲਾਨਿਆ। ਇਸ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਸ. ਸਤਨਾਮ ਸਿੰਘ ਭਾਈਰੂਪਾ ਅਤੇ ਰਾਮਪੂਰਾ ਫੂਲ ਤੋਂ ਸ੍ਰੀ ਨਰੇਸ਼ ਕੁਮਾਰ ਸੀ.ਏ ਨੂੰ ਪਾਰਟੀ ਦੀ ਪੀ.ਏ.ਸੀ ਦਾ ਮੈਂਬਰ ਬਣਾਉਣ ਦਾ ਫੈਸਲਾ ਕੀਤਾ। ਉਪਰੋਕਤ ਤੋਂ ਇਲਾਵਾ ਸ. ਬਾਦਲ ਨੇ ਸਪੱਸ਼ਟ ਕੀਤਾ ਕਿ ਰਾਮਪੁਰਾ ਫੂਲ ਹਲਕੇ ਤੋਂ ਸ. ਸਿਕੰਦਰ ਸਿੰਘ ਮਲੂਕਾ ਹੀ ਪਾਰਟੀ ਦੇ ਉਮੀਦਵਾਰ ਹੋਣਗੇ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

FacebookTwitterEmailWhatsAppTelegramShare
Exit mobile version