ਡਿਪਟੀ ਕਮਿਸ਼ਨਰ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ

ਬਟਾਲਾ, 12 ਸਤੰਬਰ ( ਮੰਨਨ ਸੈਣੀ  ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਨ 1487 ਈਸਵੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਬਟਾਲਾ ਸ਼ਹਿਰ ਵਿਖੇ ਮਾਤਾ ਸੁਲੱਖਣੀ ਜੀ ਨਾਲ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਦੇ ਅਸਥਾਨ ਵਿਖੇ ਵਿਆਹ ਹੋਇਆ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪਾਵਨ ਚਰਨ ਪੈਣ ਨਾਲ ਬਟਾਲਾ ਧਰਤੀ ਪੂਜਣਯੋਗ ਬਣ ਗਈ ਅਤੇ ਅੱਜ ਦੁਨੀਆਂ ਭਰ ਦੇ ਲੋਕ ਬਟਾਲਾ ਸ਼ਹਿਰ ਵਿਖੇ ਗੁਰੂ ਸਾਹਿਬ ਦੇ ਵਿਆਹ ਅਸਥਾਨ ਵਿਖੇ ਨਤਮਸਤਕ ਹੋ ਕੇ ਰਹਿਮਤਾਂ ਪ੍ਰਾਪਤ ਕਰਦੇ ਹਨ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਵਿਆਹ ਪੁਰਬ ਮੌਕੇ ਸੰਗਤਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਜਿਥੇ ਵਿਆਹ ਪੁਰਬ ਪੂਰੀ ਸ਼ਰਧਾ ਭਾਵਨਾ ਨਾਲ ਮਨਾਉਣਾ ਚਾਹੀਦਾ ਹੈ ਓਥੇ ਨਾਲ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਸਿਹਤ ਵਿਭਾਗ ਦੀ ਸਲਾਹਕਾਰੀਆਂ ਦੀ ਪਾਲਣਾ ਵੀ ਜਰੂਰ ਕਰਨੀ ਚਾਹੀਦੀ ਹੈ। ਇਸਦੇ ਨਾਲ ਲੰਗਰ ਲਗਾਉਣ ਸਮੇਂ ਸੰਗਤਾਂ ਸਫ਼ਾਈ ਦਾ ਖਾਸ ਖਿਆਲ ਰੱਖਣ।  

ਓਧਰ ਕਮਿਸ਼ਨਰ ਨਗਰ ਨਿਗਮ ਬਟਾਲਾ ਸ. ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ।

FacebookTwitterEmailWhatsAppTelegramShare
Exit mobile version