ਦਿੱਲੀ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਪਹੁੰਚ ਕਰਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਭਾਰੀ ਹਰੀਸ਼ ਰਾਵਤ ਨੇ ਅਚਾਨਕ ਕਾਂਗਰਸ ਵਿਧਾਇਕ ਦੀ ਮੀਟਿੰਗ ਸੱਦ ਲਈ ਹੈ। ਇਸ ਸਬੰਧੀ ਖੁਦ ਹਰੀਸ਼ ਰਾਵਤ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ। ਜਿਸ ਵਿਚ ਦੱਸਿਆ ਗਿਆ ਹੈ ਕੀ ਆਲ ਇੰਡੀਆ ਕਾਂਗਰਸ ਕਮੇਟੀ ਨੂੰ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਵਿਧਾਇਕ ਮਿਲੇ ਸਨ ਜਿਨ੍ਹਾਂ ਨੇ ਵਿਧਾਇਕ ਦਲ ਦੀ ਜਲਦ ਮੀਟਿੰਗ ਬੁਲਾਉਣ ਲਈ ਕਿਹਾ। ਜਿਸ ਦੇ ਚਲਦਿਆਂ 18 ਸਿਤੰਬਰ ਸ਼ਾਮ ਪੰਜ ਵਜੇ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਵਿਧਾਇਕ ਦਲ ਦੀ ਮੀਟਿੰਗ ਰੱਖੀ ਗਈ ਹੈ।
ਬ੍ਰੇਕਿੰਗ- ਕਾਂਗਰਸੀ ਵਿਧਾਇਕਾਂ ਦੀ ਹਾਈਕਮਾਂਡ ਪਹੁੰਚ ਤੋਂ ਬਾਅਦ ਹਰੀਸ਼ ਰਾਵਤ ਨੇ ਅੱਜ ਸੱਦੀ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ
