ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸੰਭਾਲਿਆ ਕਾਰਜ-ਭਾਰ

ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਕਾਰਜ-ਭਾਰ ਸੰਭਾਲ ਲਿਆ ਹੈ। ਉਨ੍ਹਾਂ ਨੂੰ ਜਲ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਦਫ਼ਤਰ ਪਹੁੰਚਣ ’ਤੇ ਉਨ੍ਹਾਂ ਦੇ ਸਟਾਫ਼ ਵੱਲੋਂ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਉਹ ਸਿਰਤੋੜ ਯਤਨ ਜਾਰੀ ਰੱਖਣਗੇ ਅਤੇ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਲੋਕ-ਪੱਖੀ ਪ੍ਰਸ਼ਾਸਨ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।

Exit mobile version