ਕਾਂਗਰਸੀ ਵਿਧਾਇਕਾ ਸਮੇਤ ਉਪ ਮੁੱਖ ਮੰਤਰੀ ਰੰਧਾਵਾ ਲਖੀਮਪੁਰ ਖੀਰੀ ਲਈ ਰਵਾਨਾ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਪੀੜਤ ਕਿਸਾਨ ਪਰਿਵਾਰ ਨੂੰ ਮਿਲਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਲਬੀਰ ਸਿੰਘ ਜ਼ੀਰਾ, ਬਰਿੰਦਰਮੀਤ ਸਿੰਘ ਪਾਹੜਾ, ਕੁਲਦੀਪ ਸਿੰਘ ਵੈਦ, ਪਰਮਿੰਦਰ ਸਿੰਘ ਪਿੰਕੀ ਤੇ ਅੰਗਦ ਸਿੰਘ ਸੈਣੀ ਉਤਰ ਪ੍ਰਦੇਸ਼ ਲਈ ਰਵਾਨਾ ਹੋਏ।

ਉਤਰ ਪ੍ਰਦੇਸ਼ ਸਰਕਾਰ ਵੱਲੋਂ ਹਵਾਈ ਅੱਡੇ ਉਤੇ ਪਹੁੰਚਣ ਅਤੇ ਹੈਲੀਕਾਪਟਰ ਰਾਹੀਂ ਪੁੱਜਣ ਉਤੇ ਵੀ ਰੋਕ ਲਗਾਉਣ ਕਾਰਨ ਉਪ ਮੁੱਖ ਮੰਤਰੀ ਤੇ ਵਿਧਾਇਕ ਸੜਕ ਰਾਸਤੇ ਰਾਹੀਂ ਰਵਾਨਾ ਹੋਏ ਹਨ।

FacebookTwitterEmailWhatsAppTelegramShare
Exit mobile version