ਕੱਲ੍ਹ 17 ਅਕਤੂਬਰ ਨੂੰ ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਪੰਜਾਬ ਦੀਨਾਨਗਰ ਵਿਖੇ ਪੁਹੰਚਣਗੇ- ਅਰੁਨਾ ਚੋਧਰੀ

ਤਹਿਸੀਲ ਕੰਪਲੈਕਸ ਤੇ ਪਾਰਕ ਦਾ ਨੀਂਹ ਪੱਥਰ ਰੱਖਣ ਉਪਰੰਤ ‘ਮੇਰਾ ਘਰ, ਮੇਰਾ ਨਾਮ’ ਸਕੀਮ ਸਬੰਧੀ ਕਰਵਾਏ ਜਾ ਰਹੇ ਸਮਾਗਮ ਵਿਚ ਸ਼ਿਰਕਤ ਕਰਨਗੇ

ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਦੀਨਾਨਗਰ (ਗੁਰਦਾਸਪੁਰ), 16 ਅਕਤੂਬਰ ( ਮੰਨਣ ਸੈਣੀ)। ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਪੰਜਾਬ ਕੱਲ੍ਹ 17 ਅਕਤੂਬਰ 2021 ਨੂੰ ਦੀਨਾਨਗਰ ਵਿਖੇ ਪੁਹੰਚਣਗੇ। ਮੁੱਖ ਮੰਤਰੀ ਪੰਜਾਬ ਵਲੋਂ ਦੀਨਾਨਗਰ ਵਿਖੇ ਬਣਨ ਵਾਲੇ ਤਹਿਸੀਲ ਕੰਪਲੈਕਸ ਤੇ ਪਾਰਕ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਅਤੇ ਬਾਅਦ ਵਿਚ ਮੁੱਖ ਮੰਤਰੀ ਪੰਜਾਬ, ਤਾਜ ਪੈਲੇਸ, ਬਾਈਪਾਸ ਰੋਡ ਦੀਨਾਨਗਰ ਵਿਖੇ ‘ਮੇਰਾ ਘਰ, ਮੇਰਾ ਨਾਮ’ ਸਕੀਮ ਸਬੰਧੀ ਕਰਵਾਏ ਜਾ ਰਹੇ ਸਮਾਗਮ ਵਿਚ ਸ਼ਿਰਕਤ ਕਰਨਗੇ।

Aruna Chowdhary

ਇਹ ਜਾਣਕਾਰੀ ਦਿੰਦਿਆਂ ਸ੍ਰੀਮਤੀ ਅਰੁਨਾ ਚੌਧਰੀ , ਕੈਬਨਿਟ ਮੰਤਰੀ ਪੰਜਾਬ ਨੇ ਦੱਸਿਆ ਕਿ ਦੀਨਾਨਗਰ ਹਲਕੇ ਦੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪਾਰਕ ਅਤੇ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਜਾਵੇਗਾ, ਉਪਰੰਤ ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਮਾਲਕਾਨਾ ਹੱਕ ਦੇਣ ਸਬੰਧੀ ਕਰਵਾਏ ਜਾ ਰਹੇ ਸਮਾਗਮ ਦੌਰਾਨ ਲਾਭਪਾਤਰੀਆਂ ਨੂੰ ਸੰਨਦਾ ਵੰਡਣਗੇ।

ਮੁੱਖ ਮੰਤਰੀ ਪੰਜਾਬ ਦੀ ਆਮਦ ਨੂੰ ਮੁੱਖ ਰੱਖਦਿਆਂ ਕੀਤੀਆਂ ਗਈਆਂ ਤਿਆਰੀਆਂ ਦੇ ਸਬੰਧ ਵਿਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ ਤੇ ਪੁਲਿਸ ਵਿਭਾਗ ਵਲੋਂ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨਾਂ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ 17 ਅਕਤੂਬਰ ਨੂੰ ਦੀਨਾਨਗਰ ਵਿਖੇ ਤਹਿਸੀਲ ਕੰਪਲੈਕਸ, ਪਾਰਕ ਤੇ ਤਹਿਸੀਲ ਕੰਪਲੈਕਸ ਦਾ ਨੀਂਹ ਰੱਖਣ ਉਪਰੰਤ, ਤਾਜ ਪੈਲੈਸ ਦੀਨਾਨਗਰ ਵਿਖੇ ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਕਰਵਾਏ ਜਾ ਰਹੇ ਸਮਾਗਮ ਵਿਚ ਸ਼ਿਰਕਤ ਕਰਨਗੇ, ਜਿਸ ਸਬੰਧੀ ਵੱਖ-ਵੱਖ ਵਿਭਾਗਾਂ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

FacebookTwitterEmailWhatsAppTelegramShare
Exit mobile version