28 ਅਤੇ 29 ਅਕਤੂਬਰ ਨੂੰ ਸੁਵਿਧਾ ਕੈਪ ਲੱਗਣਗੇ-ਜ਼ਿਲ੍ਹਾ ਵਾਸੀ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਆਪਣੇ ਨੇੜੇ ਦੇ ਸੁਵਿਧਾ ਕੈਂਪ ਵਿੱਚ ਜਰੂਰ ਪਹੁੰਚਣ

ਸੁਵਿਧਾ ਕੈਂਪ ਵਿੱਚ ਬਿਜਲੀ ਕੁਨੈਕਸ਼ਨ, 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ, ਕੱਚੇ ਮਕਾਨਾਂ ਲਈ ਪੀ.ਐੱਮ. ਅਵਾਸ ਯੋਜਨਾ ਅਾਦਿ ਦਾ ਲਾਭ ਦਿੱਤਾ ਜਾਵੇਗਾ

ਗੁਰਦਾਸਪੁਰ,  25 ਅਕਤੂਬਰ   (  ਮੰਨਣ ਸੈਣੀ)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ 28 ਅਤੇ 29 ਅਕਤੂਬਰ ਨੂੰ ਸੁਵਿਧਾ ਕੈਪ ਲਗਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 28 ਅਤੇ 29  ਅਕਤੂਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ, ਸ਼ਿਵ ਬਟਾਲਵੀ ਆਡੀਟੋਰੀਅਮ ਬਟਾਲਾ, ਬੀ.ਡੀ.ਪੀ.ਓ. ਦਫ਼ਤਰ ਡੇਰਾ ਬਾਬਾ ਨਾਨਕ, ਬੀ.ਡੀ.ਪੀਓ ਦਫਤਰ, ਕਲਾਨੌਰ ਅਤੇ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ, ਕੱਚੇ ਮਕਾਨਾਂ ਲਈ ਪੀ.ਐੱਮ. ਅਵਾਸ ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ, ਅਸ਼ੀਰਵਾਦ ਸਕੀਮ, ਸਕਾਲਰਸ਼ਿਪ ਸਕੀਮ, ਐੱਸ.ਸੀ. ਬੀ.ਸੀ. ਕਾਰਪੋਰੇਸ਼ਨ/ ਬੈਂਕਫਿੰਕੋ ਤੋਂ ਲੋਨ, ਬੱਸ ਪਾਸ, ਪੈਂਡਿੰਗ ਇੰਤਕਾਲ ਦੇ ਕੇਸ, ਮਨਰੇਗਾ ਜਾਬ ਕਾਰਡ, ਕੋਈ ਹੋਰ ਸਰਕਾਰੀ ਸਕੀਮ ਅਧੀਨ ਲਾਭ, 2 ਕਿਲੋਵਾਟ ਲੋਡ ਤੱਕ ਦੇ ਖਪਤਕਾਰਾਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ੀ ਦੇ ਸਰਟੀਫਿਕੇਟ ਅਤੇ ਪੈਂਡਿੰਗ ਸੀ.ਐੱਲ.ਯੂ ਕੇਸ/ ਨਕਸੇ ਆਦਿ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ।  ਉਨ੍ਹਾਂ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਕੈਂਪਾਂ ਵਿੱਚ ਵਿਧਾਇਕਾਂ, ਕੌਂਸਲਰਾਂ ਅਤੇ ਪੰਚਾਇਤੀ ਨੁਮਾਇੰਦਿਆਂ ਦਾ ਸਹਿਯੋਗ ਵੀ ਲਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਪਰੋਕਤ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਆਪਣੇ ਨੇੜੇ ਦੇ ਸੁਵਿਧਾ ਕੈਂਪ ਵਿੱਚ ਜਰੂਰ ਪਹੁੰਚਣ।

FacebookTwitterEmailWhatsAppTelegramShare
Exit mobile version