ਦੁਖ਼ਦਾਇਕ ਖ਼ਬਰ : ਲੋਕ ਗਾਇਕਾ ਗੁਰਮੀਤ ਬਾਵਾ ਦਾ 77 ਸਾਲ ਦੀ ਉਮਰ ”ਚ ਹੋਇਆ ਦਿਹਾਂਤ

ਸੰਗੀਤ ਜਗਤ ਲਈ ਬੇਹੱਦ ਦੁਖਦਾਈ ਖਬਰ ਸਾਹਮਣੇ ਆਈ ਹੈ ਕਿ ਲੰਬੀ ਹੇਕ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੀ ਉਮਰ ਕਰੀਬ 77 ਸਾਲ ਸੀ ਅਤੇ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ।

ਪੰਜਾਬੀ ਲੋਕ ਗਾਇਕੀ ‘ਚ 45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਨੇ ਆਪਣੇ ਨਾਮ ਕੀਤਾ ਸੀ। ਗੁਰਮੀਤ ਬਾਵਾ ਨੂੰ ਕਈ ਰਾਸ਼ਟਰੀ ਅਤੇ ਕੌਮਾਂਤਰੀ ਮਾਣ-ਸਨਮਾਨ ਮਿਲ ਚੁੱਕੇ ਸਨ। ਗੁਰਮੀਤ ਬਾਵਾ ਦੇ ਦਿਹਾਂਤ ਨਾਲ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਆਮ ਜਨਤਾ ‘ਚ ਵੀ ਸੋਗ ਦੀ ਲਹਿਰ ਦੌੜ ਗਈ ਹੈ।

Exit mobile version