BSF ਦਾ ਅਧਿਕਾਰ ਖੇਤਰ ਵਧਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਤੇ ਪੰਜਾਬ ਸਰਕਾਰ ਨੇ ਸੁਪਰੀਮ ਕੋਟ ਚ ਦਿੱਤੀ ਚੁਣੌਤੀ

ਚੰਡੀਗੜ੍ਹ, 11 ਦਸੰਬਰ, 2021: ਪੰਜਾਬ ਸਰਕਾਰ ਨੇ ਬੀਐਸਐਫ ਦਾ ਅਧਿਕਾਰ ਖੇਤਰ ਪੰਜਾਬ ਸਮੇਤ ਸਰਹੱਦੀ ਸੂਬਿਆਂ ਤੱਕ ਵਧਾਉਣ ਦੇ ਕੇਂਦਰ ਸਰਕਾਰ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਇਸ ਸਬੰਧੀ ਕੇਂਦਰ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਇਸ ਜਾਣਕਾਰੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ ਹੈ।

ਸਿੱਧੂ ਨੇ ਕਿਹਾ ਕਿ ਮੈਂ ਪੰਜਾਬ ਨੂੰ ਵਧਾਈ ਦਿੰਦਾ ਹਾਂ ਅਤੇ ਇਸਦੀ ਕਾਨੂੰਨੀ ਟੀਮ BSF ਦੇ ਅਧਿਕਾਰ ਖੇਤਰ ਨੂੰ ਵਧਾਉਣ ਵਾਲੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲਾ ਅਸਲ ਮੁਕੱਦਮਾ ਦਾਇਰ ਕਰਕੇ ਮਾਨਯੋਗ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਵਾਲੀ ਪਹਿਲੀ ਟੀਮ ਹੈ।

ਸੰਵਿਧਾਨ ਵਿੱਚ ਦਰਜ ਸਿਧਾਂਤਾਂ ਨੂੰ ਬਰਕਰਾਰ ਰੱਖਣ ਦੀ ਲੜਾਈ ਯਾਨੀ. ਸੰਘੀ ਢਾਂਚੇ ਅਤੇ ਰਾਜਾਂ ਦੀ ਖੁਦਮੁਖਤਿਆਰੀ ਨੂੰ ਬਰਕਰਾਰ ਰੱਖਣ ਲਈ ਸ਼ੁਰੂ ਹੋ ਗਿਆ ਹੈ… ਕੇਂਦਰ ਨੂੰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ।

FacebookTwitterEmailWhatsAppTelegramShare
Exit mobile version