ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਪਾਹੜਾ ਨੇ ਬਾਜਵਾ ਕਲੋਨੀ ਅਤੇ ਸੰਤ ਨਗਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।

ਗੁਰਦਾਸਪੁਰ, 22 ਦਿਸੰਬਰ (ਮੰਨਣ ਸੈਣੀ)। ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਬਾਜਵਾ ਕਲੋਨੀ ਅਤੇ ਸੰਤ ਨਗਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਪ੍ਰਧਾਨ ਬਲਜੀਤ ਪਾਹੜਾ ਨੇ ਕਿਹਾ ਕਿ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਅਗਵਾਈ ਵਿੱਚ ਹਲਕਾ ਗੁਰਦਾਸਪੁਰ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ। ਹਲਕੇ ਸ਼ਹਿਰੀ ਖੇਤਰਾਂ ਵਿੱਚ ਲਗਾਤਾਰ ਵਿਕਾਸ ਕਾਰਜ ਚੱਲ ਰਹੇ ਹਨ। ਅੱਜ ਉਨ੍ਹਾਂ ਵੱਲੋਂ ਬਾਜਵਾ ਕਲੋਨੀ ਅਤੇ ਸੰਤ ਨਗਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਾਰੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ। ਲੋਕਾਂ ਦੀ ਹਰ ਮੰਗ ਪੂਰੀ ਕੀਤੀ ਜਾ ਰਹੀ ਹੈ। ਹਲਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੱਲੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜਾਂ ’ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ।

Exit mobile version