ਦੁੱਖਦ ਖਬਰ- ਜ਼ਿਲਾ ਸਾਹਿਤ ਕੇਂਦਰ ਦੇ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਯੋਗੀ ਦਾ ਹੋਇਆ ਦੇਹਾਂਤ

ਗੁਰਦਾਸਪੁਰ, 31 ਦਿਸੰਬਰ (ਮੰਨਣ ਸੈਣੀ)। ਗੁਰਦਾਸਪੁਰ ਤੋਂ ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਅਤੇ ਪ੍ਰੈਸ ਕੱਲਬ ਗੁਰਦਾਸਪੁਰ ਦੇ ਪ੍ਰਧਾਨ ਕੇ ਪੀ ਸਿੰਘ ਦੇ ਪਿਤਾ ਅਤੇ ਜ਼ਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਦੇ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਯੋਗੀ ਨਹੀਂ ਰਹੇ। ਪ੍ਰੋ ਕਿਰਪਾਲ ਸਿੰਘ ਯੋਗੀ ਪੰਜਾਬੀ ਸਹਿਤ ਸਭਾ ਦੇ ਪ੍ਰਧਾਨ ਸਨ ਅਤੇ ਜਮਹੁਰੀ ਅਧਿਕਾਰ ਸਭਾ (ਪੰਜਾਬ) ਦੀ ਜ਼ਿਲਾ ਗੁਰਦਾਸਪੁਰ ਦੀ ਇਕਾਈ ਦੇ ਵੀ ਸਾਬਕਾ ਪ੍ਰਧਾਨ ਰਹੇ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਅੱਜ ਮਿਤੀ 31 ਦਸੰਬਰ 2021 ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 2 ਵਜੇ ਦੇ ਦਰਮਿਆਨ ਚਾਨਣ ਸਿੰਘ ਸ਼ਮਸ਼ਾਨਘਾਟ, ਮੇਹਰ ਸਿੰਘ ਰੋਡ ਗੁਰਦਾਸਪੁਰ ਵਿਖੇ ਹੋਵੇਗਾ।

FacebookTwitterEmailWhatsAppTelegramShare
Exit mobile version