ਬਿਕਰਮ ਸਿੰਘ ਮਜੀਠੀਆ ਨੂੰ ਫਿਲਹਾਲ ਨਹੀਂ ਮਿਲੀ ਜਮਾਨਤ, ਮਾਮਲੇ ਵਿੱਚ ਅਗਲੀ ਸੁਣਵਾਈ ਹੁਣ 10 ਜਨਵਰੀ ਨੂੰ ਹੋਵੇਗੀ

Bikram Majithia

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੂੂੰ ਬੁੱਧਵਾਰ ਨੂੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲ ਸਕੀ।

ਅੱਜ ਲਗਪਗ ਇਕ ਘੰਟਾ ਚੱਲੀ ਸੁਣਵਾਈ ਦੌਰਾਨ ਸਰਕਾਰ ਵੱਲੋਂ ਸੀਨੀਅਰ ਐਡਵੋਕੇਟ ਸ੍ਰੀ ਪੀ. ਚਿਦਾਂਬਰਮ ਅਤੇ ਸ: ਮਜੀਠੀਆ ਵੱਲੋਂ ਸ੍ਰੀ ਮੁਕੁਲ ਰੋਹਤਗੀ ਪੇਸ਼ ਹੋਏ ਅਤੇ ਉਨ੍ਹਾਂ ਨੇ ਅਗਾਊਂ ਜ਼ਮਾਨਤ ਦੇ ਮਾਮਲੇ ’ਤੇ ਬਹਿਸ ਕੀਤੀ। ਇਹ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ।

ਸ: ਮਜੀਠੀਆ ਦੇ ਵਕੀਲ ਸ: ਦਮਨਜੀਤ ਸਿੰਘ ਸੋਬਤੀ ਨੇ ਦੱਸਿਆ ਕਿ ਅੱਜ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਰਾਜ ਸਰਕਾਰ ਨੂੰ 8 ਜਨਵਰੀ ਲਈ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਇਸ ’ਤੇ ਅਗਲੀ ਸੁਣਵਾਈ ਲਈ 10 ਜਨਵਰੀ ਦੀ ਤਾਰੀਖ਼ ਨਿਰਧਾਰਿਤ ਕੀਤੀ ਗਈ ਹੈ।

Exit mobile version