ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਵਿਖੇ 14 ਜਨਵਰੀ ਨੂੰ ਮਨਾਇਆ ਜਾਵੇਗਾ ਮਾਘੀ ਦਾ ਤਿਉਹਾਰ- ਡਿਪਟੀ ਕਮਿਸ਼ਨਰ ਇਸ਼ਫਾਕ

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਦਾ ਦੌਰਾ

ਗੁਰਦਾਸਪੁਰ, 7 ਜਨਵਰੀ ( ਮੰਨਣ ਸੈਣੀ)। ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਵਲੋਂ ਛੋਟਾ ਘੱਲੂਘਾਰਾ ਸਮਾਰਕ , ਕਾਹਨੂੰਵਾਨ ਦਾ ਦੌਰਾ ਕੀਤਾ ਗਿਆ ਤੇ ਉਨ੍ਹਾਂ ਅਪਰੇਸ਼ਨ ਐਂਡ ਮੈਟੀਨੈਸ ਸੁਸਾਇਟੀ ਘੱਲੂਘਾਰਾ ਦੇ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਰਕ ਦੀ ਦਿੱਖ ਨੂੰ ਹੋਰ ਖੂਬਸੂਰਤ ਬਣਾਉਣ ਲਈ ਕਾਰਜ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਸੇਵਾ ਮੁਕਤ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੇਜਿੰਦਰਪਾਲ ਸਿੰਘ ਸੰਧੂ ਅਤੇ ਹਰਜਿੰਦਰ ਸਿੰਘ ਸੰਧੂ ਡੀਡੀਪੀਓ ਗੁਰਦਾਸਪੁਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਮਹਾਨ ਯਾਦਗਾਰ ਉਸਾਰਨ ਦਾ ਮਕਸਦ ਨੋਜਵਾਨ ਪੀੜੀ ਨੂੰ ਆਪਣੇ ਇਤਿਹਾਸ ਨਾਲ ਜੋੜਨਾ ਹੈ ਅਤੇ ਆਪਣੇ ਕੀਮਤੀ ਸਰਮਾਏ ਨੂੰ ਸਾਂਭ ਕੇ ਰੱਖਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੰਤਵ ਨੂੰ ਮੁੱਖ ਰੱਖਦਿਆਂ 14 ਜਨਵਰੀ ਨੂੰ ਮਾਘੀ ਦਾ ਪਵਿੱਤਰ ਤਿਉਹਾਰ ਮਨਾਇਆ ਜਾਵੇਗਾ ਅਤੇ 12 ਜਨਵਰੀ ਨੂੰ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਜਾਣਗੇ ਅਤੇ 14 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ। ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੋਵਿਡ-19 ਦੇ ਪ੍ਰੋਟੋਕਾਲ ਨੂੰ ਮੁੱਖ ਰੱਖਦਿਆਂ ਤਿਆਰੀਆਂ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ ਅੱਗੇ ਕਿਹਾ ਕਿ ਇਸ ਸਮਾਰਕ ਵਿਖੇ ਯਾਤਰੀ ਵੱਧ ਤੋਂ ਵੱਧ ਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਯਾਤਰੀਆਂ ਨੂੰ ਇਸ ਮਾਹਨ ਯਾਦਗਾਰ ਦੇ ਇਤਿਹਾਸ ਦੇ ਦਸਤਾਵੇਜ਼ੀ ਫਿਲਮ ਵਿਖਾਉਣ ਲਈ ਆਡੀਓ-ਵਿਜ਼ੂਅਲ ਹਾਲ, ਵੀਡੀਓ ਹਾਲ ਤੋਂ ਇਲਾਵਾ ਇਥੇ ਵੱਖ-ਵੱਖ ਤਰਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਮਾਣਮੱਤੇ ਇਤਿਹਾਸ ਤੋਂ ਜਾਣੂੰ ਹੋ ਸਕੇ।

ਇਸ ਮੌਕੇ ਹਰਚਰਨ ਸਿੰਘ ਕੰਗ ਭੂਮੀ ਰੱਖਿਆ ਅਫ਼ਸਰ, ਹਰਮਨਪ੍ਰੀਤ ਸਿੰਘ ਜਾਇੰਟ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ , ਦਮਨਜੀਤ ਸਿੰਘ ਰਿਸ਼ਪੈਨਿਸ਼ਟ –ਕਮ-ਗਾਈਡ ਛੋਟਾ ਘੱਲੂਘਾਰਾ ਮੈਮੋਰੀਅਲ, ਨਵਦੀਪ ਸਿੰਘ ਬਾਗਬਾਨੀ ਵਿਭਾਗ ਤੋਂ, ਸ੍ਰੀਮਤੀ ਮਨਦੀਪ ਕੌਰ ਅਤੇ ਆਪਰੇਸ਼ਨ ਐਂਡ ਮੈਟੀਨੈਸ ਸੁਸਾਇਟੀ ਘੱਲੂਘਾਰਾ ਦੇ ਮੈਂਬਰ ਹਾਜ਼ਰ ਸਨ।

FacebookTwitterEmailWhatsAppTelegramShare
Exit mobile version