ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਚੋਣ ਕਮਿਸ਼ਨ ਅੱਜ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ। ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਦੁਪਹਿਰ 3.30 ਵਜੇ ਪ੍ਰੈੱਸ ਕਾਨਫਰੰਸ ਕਰਕੇ ਚੋਣ ਪ੍ਰੋਗਰਾਮ ਜਾਰੀ ਕਰ ਸਕਦੇ ਹਨ। ਦੱਸਣਯੋਗ ਹੈ ਕਿ ਇਸ ਸਾਲ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
ਅੱਜ ਵਜ ਸਕਦਾ ਚੋਣਾਂ ਦਾ ਬਿਗਲ : ਪੰਜ ਰਾਜਾਂ ‘ਚ ਹੋਣ ਵਾਲੀਆਂ ਚੋਣਾਂ ਦੀਆਂ ਤਰੀਕਾਂ ਦਾ ਹੋ ਸਕਦਾ ਐਲਾਨ, ਚੋਣ ਕਮਿਸ਼ਨ 3.30 ਵਜੇ ਜਾਰੀ ਕਰੇਗਾ ਚੋਣ ਪ੍ਰੋਗਰਾਮ
