ਪੰਜਾਬ ਦੇ ਮੁੱਖ ਚੋਣ ਅਫਸਰ ਡਾ: ਐਸ ਕਰੁਣਾ ਰਾਜੂ ਨੂੰ ਹੋਇਆ ਕੋਰੋਨਾ

ਚੰਡੀਗੜ੍ਹ, 9 ਜਨਵਰੀ – ਸੂਬੇ ਵਿੱਚ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਪੰਜਾਬ ਦੇ ਮੁੱਖ ਚੋਣ ਅਫਸਰ ਡਾ: ਐਸ ਕਰੁਣਾ ਰਾਜੂ ਨੂੰ ਕੋਰੋਨਾ ਹੋ ਗਿਆ ਹੈ। ਇਸ ਸੰਬੰਧੀ ਡਾ. ਰਾਜੂ ਵੱਲੋਂ ਪੁਸ਼ਟੀ ਕੀਤੀ ਗਈ ਹੈ।

ਉਹਨਾਂ ਨੇ ਕੋਵਿਡ ਪ੍ਰੋਟੋਕੋਲ ਦੇ ਅਨੁਸਾਰ ਸਾਰੀਆਂ ਸਾਵਧਾਨੀਆਂ ਨੂੰ ਨਾਲ ਖੁਦ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਨਾਲ ਹੀ ਉਹਨਾਂ ਨੇ ਅਪੀਲ ਕੀਤੀ ਹੈ ਕੇ ਪਿਛਲੇ ਕੁਝ ਦਿਨਾਂ ਵਿੱਚ ਜੋ ਵੀ ਲੋਕ ਉਸ ਦੇ ਸੰਪਰਕ ਵਿੱਚ ਆਏ ਹਨ, ਉਹ ਆਪਣਾ ਕੋਵਿਡ ਟੈਸਟ ਕਰਵਾ ਲੈਣ।

FacebookTwitterEmailWhatsAppTelegramShare
Exit mobile version