ਸਿਆਸੀ ਇਸ਼ਤਿਹਾਰਾਂ ਲਈ ਮੀਡੀਆ ਮੋਨੀਟਰਿੰਗ ਐਂਡ ਸਰਟੀਫਿਕੇਸ਼ਨ ਕਮੇਟੀ (ਐਮ.ਸੀ.ਐਮ.ਸੀ) ਦੀ ਅਗਾਂਊ ਪ੍ਰਵਾਨਗੀ ਲਾਜ਼ਮੀ-ਜ਼ਿਲ੍ਹਾ ਚੋਣ ਅਫਸਰ

ਗੁਰਦਾਸਪੁਰ, 10 ਜਨਵਰੀ ( ਮੰਨਣ ਸੈਣੀ )। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਇਲੈਕਟ੍ਰਾਨਿਕਸ ਮੀਡੀਆਂ (ਸਮੇਤ ਆਨ ਲਾਈਨ ਪੇਪਰ, ਰੇਡੀਓ, ਟੀ.ਵੀ, ਸਿਨੇਮਾ ਹਾਲ ਅਤੇ ਸ਼ੋਸਲ ਮੀਡੀਆਂ ਤੇ ਬਲਕ/ਵਾਈਸ ਮੈਸੇਸਿਜ ਆਨ ਮੋਬਾਇਲ) ਵਾਸਤੇ ਉਮੀਦਵਾਰ ਲਈ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ ਤੋਂ ਪ੍ਰੀ-ਸਰਟੀਫਿਕੇਸ਼ਨ ਲਾਜ਼ਮੀ ਹੈ। ਇਸ ਸਬੰਧੀ ਸੈੱਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ, ਬਲਾਕ –ਏ, ਦੂਜੀ ਮੰਜ਼ਿਲ, ਕਮਰਾ ਨੰਬਰ 314 ਵਿਚ ਸਥਾਪਤ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕੇਬਲ ਆਪਰੇਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਰਾਜਸੀ ਪਾਰਟੀ/ ਉਮੀਦਵਾਰ ਦਾ ਰਾਜਸੀ ਇਸ਼ਤਿਹਾਰ ਚਲਾਉਣ ਤੋਂ ਪਹਿਲਾਂ ਉਸ ਪਾਸੋਂ ਅਜਿਹੀ ਪ੍ਰਵਾਨਗੀ ਦੀ ਕਾਪੀ ਜਰੂਰ ਪ੍ਰਾਪਤ ਕਰਨ।

ਉਨਾਂ ਪੇਡ ਨਿਊਜ਼ (ਮੁੱਲ ਦੀਆਂ ਖਬਰਾਂ) ਦੇ ਮਾੜੇ ਰੁਝਾਨ ਦੀ ਰੋਕਥਾਮ ਲਈ ਰਾਜਨੀਤਿਕ ਪਾਰਟੀਆਂ ਦੇ ਨਮੁਾਇੰਦਿਆਂ ਅਤੇ ਮੀਡੀਆਂ ਦੇ ਪ੍ਰਤੀਨਿਧਾਂ ਪਾਸੋਂ ਸਹਿਯੋਗ ਦੀ ਮੰਗ ਕੀਤੀ ਹੈ। ਉਨਾਂ ਆਖਿਆ ਕਿ ਭਾਰਤ ਚੋਣ ਕਮਿਸ਼ਨ ਨੇ ਮੀਡੀਆਂ ਵਿਚ ਪੈਸੇ ਦੇ ਕੇ ਮਤਦਤਾਵਾਂ ਨੂੰ ਭਰਮਾਉਣ ਹਿੱਤ ਲਵਾਈਆਂ ਜਾਂਦੀਆਂ ਖਬਰਾਂ ਨੂੰ ਅਨੈਤਿਕ ਕਰਾਰ ਦਿੰਦਿਆਂ ਇਸ ਨੂੰ ਰੋਕਣ ਲਈ ਬਹੁਤ ਸਾਰੇ ਯਤਨ ਕੀਤੇ ਹਨ।

ਉਨਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਮੀਡੀਆਂ ਸਰਟੀਫਿਕੇਸ਼ਨ ਤੇ ਮੋਨਟਰਿੰਗ ਕਮੇਟੀ (ਐਮ.ਸੀ.ਐਮ.ਸੀ) ਦਾ ਗਠਨ ਕੀਤਾ ਗਿਆ ਹੈ। ਜਿਸ ਰਾਹੀਂ ਸ਼ੱਕੀ ‘ਪੇਡ ਨਿਊਜ਼’ ਮਿਲਣ ’ਤੇ ਤੁਰੰਤ ਸਬੰਧਤ ਉਮੀਦਵਾਰ/ਪਾਰਟੀ ਨੂੰ ਨੋਟਿਸ ਜਾਰੀ ਕੀਤਾ ਜਾਵੇਗਾ। ਰਿਟਰਨਿੰਗ ਅਫਸਰ ਪਾਸੋਂ ਨੋਟਿਸ ਮਿਲਣ ਬਾਅਦ ਉਮੀਦਵਾਰ ਨੂੰ 48 ਘੰਟੇ ਵਿਚ ਜਵਾਬ ਦੇਣਾ ਪਵੇਗਾ। ਜਵਾਬ ਨਾ ਆਉਣ ’ਤੇ ਇਸ ਨੂੰ ਪੇਡ ਨਿਊਜ਼ ਮੰਨ ਲਿਆ ਜਾਵੇਗਾ, ਜਿਸ ਤੋਂ ਬਾਅਦ ਇਸ ਦਾ ਖਰਚ ਉਮੀਦਵਾਰ ਦੇ ਖਾਤੇ ਵਿਚ ਪਾ ਕੇ ਚੋਣ ਕਮਿਸ਼ਨ ਨੂੰ ਅਗਲੇਰੀ ਕਾਰਵਾਈ ਲਈ ਸੂਚਿਤ ਕਰ ਦਿੱਤਾ ਜਾਵੇਗਾ

FacebookTwitterEmailWhatsAppTelegramShare
Exit mobile version