ਛੋਟਾ ਘੱਲੂਘਾਰਾ ਸਮਾਰਕ , ਕਾਹਨੂੰਵਾਨ ਵਿਖੇ ਕੱਲ੍ਹ 12 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪਾਠ ਰਖਵਾਇਆ ਜਾਵੇਗਾ

14 ਜਨਵਰੀ ਨੂੰ ਮਾਘੀ ਦਾ ਤਿਉਹਾਰ ਮਨਾਇਆ ਜਾਵੇਗਾ

ਗੁਰਦਾਸਪੁਰ, 11 ਜਨਵਰੀ  ( ਮੰਨਣ ਸੈਣੀ) । ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਵਿਖੇ ਕੱਲ੍ਹ 12 ਜਨਵਰੀ ਨੂੰ ਸਵਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪਾਠ ਰਖਵਾਇਆ ਜਾਵੇਗਾ, ਜਿਸ ਦਾ 14 ਜਨਵਰੀ ਨੂੰ ਮਾਘੀ ਵਾਲੇ ਦਿਨ ਭੋਗ ਪੈਣਗੇ।

ਇਸ ਮੌਕੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਕੱਤਰ ਤੇ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੇਜਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕੋਵਿਡ-19 ਦੇ ਪ੍ਰੋਟੋਕਾਲ ਨੂੰ ਮੁੱਖ ਰੱਖਦਿਆਂ 14 ਜਨਵਰੀ ਨੂੰ ਮਾਘੀ ਦਾ ਪਵਿੱਤਰ ਤਿਉਹਾਰ ਮਨਾਇਆ ਜਾਵੇਗਾ ਅਤੇ ਕੱਲ੍ਹ 12 ਜਨਵਰੀ ਨੂੰ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਜਾਣਗੇ ।  ਸਬੰਧਤ ਅਧਿਕਾਰੀਆਂ ਵਲੋਂ ਕੋਵਿਡ-19 ਦੇ ਪ੍ਰੋਟੋਕਾਲ ਨੂੰ ਮੁੱਖ ਰੱਖਦਿਆਂ ਤਿਆਰੀਆਂ ਕੀਤੀਆਂ ਗਈਆਂ ਹਨ।

FacebookTwitterEmailWhatsAppTelegramShare
Exit mobile version