ਅਗਲੇ ਹਫਤੇ ਕੀਤਾ ਜਾਵੇਗਾ ਮੁੱਖ ਮੰਤਰੀ ਦੇ ਚਿਹਰੇ ਦੇ ਨਾਂ ਦਾ ਐਲਾਨ -ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਜੇਕਰ ‘ਆਪ’ ਸੱਤਾ ਵਿੱਚ ਆਉਂਦੀ ਹੈ ਤਾਂ ਅਮਨ-ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਕੀਤਾ ਜਾਵੇਗਾ ਅਤੇ ਬੇਅਦਬੀ ਦੀਆਂ ਪਿਛਲੀਆਂ ਸਾਰੀਆਂ ਘਟਨਾਵਾਂ ਵਿੱਚ ਨਿਆਂ ਯਕੀਨੀ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਸੁਰੱਖਿਆ ਸਾਰਿਆਂ ਲਈ ਯਕੀਨੀ ਬਣਾਈ ਜਾਵੇਗੀ – ਭਾਵੇਂ ਉਹ ਪ੍ਰਧਾਨ ਮੰਤਰੀ ਹੋਵੇ ਜਾਂ ਕੋਈ ਹੋਰ।

ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਚਿਹਰੇ ਦੇ ਨਾਂ ਦਾ ਐਲਾਨ ਅਗਲੇ ਹਫ਼ਤੇ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਆਪਣੇ ਪੰਜਾਬ ਦੌਰੇ ਦੇ ਚਲਦਿਆਂ ਚੰਡੀਗੜ੍ਹ ਪਹੁੰਚੇ ਸਨ।

FacebookTwitterEmailWhatsAppTelegramShare
Exit mobile version