ਪੰਜਾਬ ਕਾਂਗਰਸ ਸਕੱਤਰ ਜਸਪਾਲ ਸਰਪੰਚ ਸਾਥੀਆਂ ਸਮੇਤ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ਵਿਚ ਹੋਏ ਸ਼ਾਮਲ

ਕੇਜਰੀਵਾਲ ਆਪ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੈ, ਲੋਕਾਂ ਦੀ ਰਾਇ ਪੁੱਛਣ ਦਾ ਡਰਾਮਾ ਕਰ ਰਿਹੈ : ਸੁਖਬੀਰ ਬਾਦਲ

ਜ਼ੀਰਕਪੁਰ, 13 ਜਨਵਰੀ : ਕਾਂਗਰਸ ਪਾਰਟੀ ਨੁੰ ਪੰਜਾਬ ਵਿਚ ਉਦੋਂ ਵੱਡਾ ਝਟਕਾ ਲੱਗਾ ਜਦੋਂ ਇਸਦੇ ਸਕੱਤਰ, ਜ਼ੀਰਕਪੁਰ ਤੋਂ ਐਮ ਸੀ ਤੇ ਸਾਬਕਾ ਸਰਪੰਚ ਜਸਪਾਲ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸਰਦਾਰ ਬਾਦਲ ਨੇ ਸਿਰੋਪਾਓ ਪਾ ਕੇ ਉਹਨਾਂ ਨੁੰ ਪਾਰਟੀ ਵਿਚ ਸ਼ਾਮਲ ਕੀਤਾ।
ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਸਪਾਲ ਸਿੰਘ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੁੰ ਬਹੁਤ ਵੱਡਾ ਬਲ ਮਿਲਿਆ ਹੈ। ਉਹਨਾਂ ਨੇ ਜਸਪਾਲ ਸਿੰਘ ਨੁੰ ਪਾਰਟੀ ਦਾ ਮੀਤ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਤੇ ਕਿਹਾ ਕਿ ਉਹਨਾਂ ਨੂੰ ਚੋਣ ਨਾਲ ਸਬੰਧਤ ਡਿਊਟੀਆਂ ਸੌਂਪੀਆਂ ਜਾਣਗੀਆਂ।

ਉਹਨਾਂ ਕਿਹਾ ਕਿ ਅਕਾਲੀ ਦਲ ਇਕਲੌਤੀ ਅਜਿਹੀ ਪਾਰਟੀ ਹੈ ਜੋ ਲੋਕਾਂ ਦੀ ਆਵਾਜ਼ ਹੈ ਤੇ ਲੋਕਾਂ ਦੇ ਹੱਕਾਂ ਵਾਸਤੇ ਲੜਦੀ ਹੈ ਜਦੋਂ ਕਿ ਹੋਰ ਪਾਰਟੀਆਂ ਵਿਚ ਫੈਸਲੇ ਦਿੱਲੀ ਤੋਂ ਹੁੰਦੇ ਹਨ। ਉਹਨਾਂ ਕਿਹਾ ਕਿ ਅੱਜ ਪੰਜਾਬ ਵਿਚ ਭਾਜਪਾ ਜੋ ਕਰ ਰਹੀ ਹੈ, ਇਹ ਉਸਨੇ ਪੱਛਮੀ ਬੰਗਾਲ ਵਿਚ ਵੀ ਕੀਤਾ ਸੀ ਪਰ ਸੂਬੇ ਦੇ ਵੋਟਰਾਂ ਨੇ ਆਪਣੀ ਖੇਤਰੀ ਪਾਰਟੀ ਟੀ ਐਮ ਸੀ ਚੁਣੀ ਸੀ ਤੇ ਭਾਜਪਾ ਨੁੰ ਹਾਰ ਦਾ ਮੂੰਹ ਵੇਖਣਾ ਪਿਆ ਸੀ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਇਹੀ ਇਤਿਹਾਸ ਦੁਹਰਾਉਣਗੇ ਤੇ ਭਾਜਪਾ ਨੁੰ ਮੂੰਹ ਦੀ ਖਾਣੀ ਪਵੇਗੀ।

ਸਰਦਾਰ ਬਾਦਲ ਨੇ ਕਿਹਾ ਕਿ ਇਸ ਵੇਲੇ ਇਹ ਤਿੰਨੇ ਪਾਰਟੀਆਂ ਪੰਜਾਬ ’ਤੇ ਹਮਲਾ ਕਰ ਰਹੀਆਂ ਹਨ ਜਿਹਨਾਂ ਨੇ ਪਿਛਲੇ ਦਿਨਾਂ ਵਿਚ ਪੰਜਾਬ ਵਿਰੋਧੀ ਫੈਸਲੇ ਲਏ। ਉਹਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਹੀ ਵੇਖ ਲਵੋ, ਉਹਨਾਂ ਨੇ ਪੰਜਾਬ ਦੇ ਦਰਿਆਈ ਪਾਣੀਆਂ ਵਿਚੋਂ ਹਿੱਸਾ ਮੰਗਿਆ ਤੇ ਐਸ ਵਾਈ ਐਲ ਨਹਿਰ ਬਣਾਉਣ ਦੀ ਵਕਾਲਤ ਕੀਤੀ ਤੇ ਸੁਪਰੀਮ ਕੋਰਟ ਵਿਚ ਪੰਜਾਬ ਦੇ ਚਾਰ ਥਰਮਲ ਪਲਾਂਟ ਬੰਦ ਕਰਨ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਭਾਜਪਾ ਨੇ ਤਿੰਨ ਖੇਤੀ ਕਾਨੁੰਨ ਬਣਾਏ ਜਿਸਦੇ ਖਿਲਾਫ ਦੇਸ਼ ਦੇ ਕਿਸਾਨਾਂ ਨੇ ਜ਼ੋਰਦਾਰ ਅੰਦੋਲਨ ਵਿੱਢਿਆ ਤੇ ਅੰਤ ਨੁੰ ਇਹ ਖਾਰਜ ਕਰਨੇ ਪਏ। ਉਹਨਾਂ ਕਿਹਾ ਕਿ ਕਾਂਗਰਸ ਨੇ ਵੀ ਪੰਜਾਬ ਨੁੰ ਲੁੱਟਿਆ। ਉਹਨਾਂ ਕਿਹਾ ਕਿ ਇਹਨਾਂ ਪਾਰਟੀਆਂ ਨੇ ਲੋਕਾਂਨੂੰ ਝੂਠੇ ਵਾਅਦੇ ਕੀਤੇ ਤੇ ਇਹਨਾਂ ਦਾ ਇਕੋ ਇਕ ਏਜੰਡਾ ਪੰਜਾਬ ਨੁੰ ਲੁੱਟਣਾ ਰਿਹਾ ਹੈ ਤੇ ਇਹ ਸਿਰਫ ਅਕਾਲੀ ਦਲ ਹੈ ਜੋ ਲੋਕਾਂ ਦੀ ਸੇਵਾ ਕਰਦਾ ਹੈ।

ਆਪ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਲਈ ਲੋਕਾਂ ਦੀ ਰਾਇ ਪੁੱਛਣ ਬਾਰੇ ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਸ੍ਰੀ ਕੇਜਰੀਵਾਲ ਆਪ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਤੇ ਇਹ ਸਾਰਾ ਡਰਾਮਾ ਲੋਕਾਂ ਨੁੰ ਮੂਰਖ ਬਣਾਉਣ ਵਾਸਤੇ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹ ਇਕ ਡੰਮੀ ਚੇਹਰਾ ਪੇਸ਼ ਕਰਨਾ ਚਾਹੁੰਦੇ ਹਨ ਤੇਲੋਕਾਂ ਏਜੰਡਾ ਇਹ ਹੈ ਕਿ ਸ੍ਰੀ ਕੇਜਰੀਵਾਲ ਦੀ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ’ਤੇ ਹੈ। ਉਹਨਾਂ ਕਿਹਾ ਕਿ ਆਪ ਦੇ ਗਾਣੇ ਤੋਂ ਇਹ ਸਾਬਤ ਹੋ ਜਾਂਦਾ ਹੈ ਜਿਸ ਵਿਚ ਸਿਰਫ ਕੇਜਰੀਵਾਲ, ਕੇਜਰੀਵਾਲ, ਕੇਜਰੀਵਾਲ ਸ਼ਬਦ ਹੀ ਵਰਤੇ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਆਗੂਆਂ ਨੁੰ ਅਣਡਿੱਠ ਕਰ ਕੇ ਰਾਘਵ ਚੱਢਾ ਪੰਜਾਬ ਆ ਕੇ ਪ੍ਰੈਸ ਕਾਨਫਰੰਸਾਂ ਕਰ ਰਿਹੈ। ਉਹਨਾਂ ਸ੍ਰੀ ਕੇਜਰੀਵਾਲ ਨੁੰ ਪੁੱਛਿਆ ਕਿ ਕੀ ਉਹ ਸਮਝਦੇ ਹਨ ਕਿ ਪੰਜਾਬੀ ਮੂਰਖ ਹਨ ਤੇ ਆਪਣੇ ਸੂਬੇ ਵਾਸਤੇ ਕੁਝ ਨਹੀਂ ਸੋਚ ਸਕਦੇ ?

ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ ਮੁੱਖ ਮੁਕਾਬਲਾ ਕਾਂਗਰਸ ਤੇ ਆਪ ਨਾਲ ਵੱਖੋ ਵੱਖ ਸੀਟਾਂ ’ਤੇ ਹੈ ਅਤੇ ਭਾਜਪਾ ਦਾ ਕਿਤੇ ਵੀ ਨਾਮੋ ਨਿਸ਼ਾਨ ਨਹੀਂ ਹੈ। ਕਿਸਾਨਾਂ ਵੱਲੋਂ ਚੋਣਾਂ ਲੜਨ ਬਾਰੇ ਸਰਦਾਰ ਬਾਦਲ ਨੇ ਕਿਹਾ ਕਿ ਹਰ ਕਿਸੇ ਨੁੰ ਚੋਦਾਂ ਲੜਨ ਦਾ ਹੱਕ ਹੈ ਤੇ ਹੁਣ ਕਿਸਾਨਾਂ ਦੀ ਜਥੇਬੰਦੀ ਜੋ ਚੋਣਾਂ ਲੜ ਰਹੀ ਹੈ, ਇਕ ਸਿਆਸੀ ਪਾਰਟੀ ਬਣ ਗਈ ਹੈ। ਉਹਨਾਂ ਕਿਹਾ ਕਿ ਪਿਛਲੀਆਂ ਚੋਣਾਂ ਵਾਂਗ ਆਪ ਇਸ ਵਾਰ ਵੀ ਟਿਕਟਾਂ ਵੇਚ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਲੋਕਾਂ ਵੱਲੋਂ ਚੁਣੇ ਆਪ ਦੇ ਐਮ ਪੀਜ਼ ਵਿਚੋਂ 3 ਤੇ ਕਈ ਐਮ ਐਲ ਏ ਇਹ ਕਹਿ ਕੇ ਪਾਰਟੀ ਛੱਡ ਗਏ ਕਿ ਸ੍ਰੀ ਕੇਜਰੀਵਾਲ ਤਾਨਾਸ਼ਾਹ ਹੈ। ਇਸ ਮੌਕੇ ਸਥਾਨਕ ਵਿਧਾਇਕ ਅਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਸ੍ਰੀ ਐਨ ਕੇ ਸ਼ਰਮਾ ਵੀ ਹਾਜ਼ਰ ਸਨ।

FacebookTwitterEmailWhatsAppTelegramShare
Exit mobile version