ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਦੇ ਕਰੀਬੀ ‘ਤੇ ਈਡੀ ਦਾ ਛਾਪਾ, ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ‘ਚ 12 ਥਾਵਾਂ ‘ਤੇ ਛਾਪੇਮਾਰੀ

ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਪੰਜਾਬ ਅਤੇ ਹਰਿਆਣਾ ‘ਚ ਛਾਪੇਮਾਰੀ ਕੀਤੀ ਹੈ। ਪੰਜਾਬ ਦੇ ਮੋਹਾਲੀ ਅਤੇ ਲੁਧਿਆਣਾ ਵਿੱਚ ਜਾਂਚ ਚੱਲ ਰਹੀ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਪੰਚਕੂਲਾ ਵਿੱਚ ਵੀ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਮੁਤਾਬਕ ਮੋਹਾਲੀ ‘ਚ ਸੀਐੱਮ ਚਰਨਜੀਤ ਚੰਨੀ ਦੇ ਕਰੀਬੀ ਰਿਸ਼ਤੇਦਾਰ ‘ਤੇ ਛਾਪਾ ਮਾਰਿਆ ਗਿਆ ਹੈ। ਹਾਲਾਂਕਿ ਹੁਣ ਤੱਕ ਕਿਸੇ ਵੀ ਪੱਖ ਤੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਨੇ 2018 ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਸਬੰਧੀ ਕੇਸ ਦਰਜ ਕੀਤਾ ਸੀ। ਜਿਸ ਨੂੰ ਬਾਅਦ ਵਿੱਚ ਈਡੀ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ। ਇਸ ਮਾਮਲੇ ਵਿੱਚ ਭੁਪਿੰਦਰ ਨਾਮੀ ਵਿਅਕਤੀ ਦਾ ਨਾਮ ਸਾਹਮਣੇ ਆ ਰਿਹਾ ਹੈ। ਜੋ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਕਰੀਬੀ ਦੱਸਿਆ ਜਾਂਦਾ ਹੈ। ਸੂਤਰ ਦੱਸਦੇ ਹਨ ਕਿ ਜਿਸ ਵਿਅਕਤੀ ‘ਤੇ ਛਾਪਾ ਮਾਰਿਆ ਗਿਆ ਹੈ, ਉਹ ਸੀਐਮ ਚੰਨੀ ਦੀ ਸਾਲੀ ਦਾ ਪੁੱਤਰ ਹੈ।

FacebookTwitterEmailWhatsAppTelegramShare
Exit mobile version