ਪਹਿਲੇ ਦਿਨ ਕਿਸੇ ਉਮੀਦਵਾਰ ਨੇ ਨਹੀਂ ਦਾਖਲ ਕੀਤਾ ਨਾਮਜਦਗੀ ਪੱਤਰ: ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 25 ਜਨਵਰੀ ( ਮੰਨਣ ਸੈਣੀ)। ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ 7 ਵਿਧਾਨ ਸਭਾ ਹਲਕਿਆਂ ਵਿੱਚੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ 25 ਜਨਵਰੀ ਤੋਂ 01 ਫਰਵਰੀ ਤੱਕ ਸਵੇਰੇ 11-00 ਵਜੇ ਤੋਂ ਬਾਅਦ ਦੁਪਹਿਰ 3-00 ਵਜੇ ਤੱਕ ਦਾਖਲ ਕੀਤੀਆਂ ਜਾ ਸਕਣਗੀਆਂ ਅਤੇ ਇਨ੍ਹਾਂ ਦਿਨਾਂ ਵਿੱਚ 26 ਜਨਵਰੀ (ਗਣਤੰਤਰ ਦਿਵਸ) ਅਤੇ 30 ਜਨਵਰੀ (ਐਤਵਾਰ) ਨੂੰ ਛੁੱਟੀਆਂ ਵਾਲੇ ਦਿਨ ਨਾਮਜ਼ਦਗੀ ਪੱਤਰ ਨਹੀਂ ਲਏ ਜਾਣਗੇ।

FacebookTwitterEmailWhatsAppTelegramShare
Exit mobile version