ਕਾਂਗਰਸ ਨੂੰ ਜਲਦੀ ਮਿਲ਼ੇਗਾ ਮੁੱਖ ਮੰਤਰੀ ਦਾ ਚੇਹਰਾ, ਰਾਹੁਲ ਗਾਂਧੀ ਨੇ ਕੀਤਾ ਟਵੀਟ

Rahul Gandhi

ਪੰਜਾਬ ਪੁੱਜੇ ਰਾਹੁਲ ਗਾਂਧੀ ਦੇ ਵੱਲੋਂ ਸੀਐਮ ਚਿਹਰੇ ਨੂੰ ਲੈ ਕੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਰਾਹੁਲ ਨੇ ਟਵੀਟ ਕਰਕੇ ਕਿਹਾ ਕਿ ਉਹ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿੱਚੋਂ ਸਾਰਿਆਂ ਦੀ ਪਸੰਦ ਦਾ ਇੱਕ ਨਾਂ ਜਲਦ ਹੀ ਸਾਰਿਆਂ ਦੇ ਸਾਹਮਣੇ ਰੱਖਣਗੇ।

ਰਾਹੁਲ ਗਾਂਧੀ ਨੇ ਟਵੀਟ ਕਰਕੇ ਸੀ.ਐੱਮ. ਚੰਨੀ ਤੇ ਨਵਜੋਤ ਸਿੱਧੂ ਨੂੰ ਕਿਹਾ ਕਿ “ਪੰਜਾਬ ਦੀ ਜਨਤਾ ਤੇ ਕਾਂਗਰਸ ਵਰਕਰ ਜਾਣਨਾ ਚਾਹੁੰਦੇ ਹਨ ਕਿ ਅਸੀਂ ਮੁੱਖ ਮੰਤਰੀ ਉਮੀਦਵਾਰ ਦੇ ਨਾਂ ਦਾ ਐਲਾਨ ਕਰੀਏ। ਉਨ੍ਹਾਂ ਕਿਹਾ ਕਿ ਮੇਰਾ ਵਾਅਦਾ ਹੈ ਕਿ ਜਲਦ ਹੀ ਤੁਹਾਡੇ ਸਾਰਿਆਂ ਦੀ ਪਸੰਦ ਦਾ ਇੱਕ ਨਾਂ ਤੁਹਾਡੇ ਸਾਹਮਣੇ ਰਖਿਆ ਜਾਵੇਗਾ। ਪੰਜਾਬ ਦੇ ਬਾਕੀ ਸਾਰੇ ਨੇਤਾ ਤੇ ਮੈਂ ਮਿਲ ਕੇ ਨਵੀਂ ਸਰਕਾਰ ਨੂੰ ਮਜ਼ਬੂਤ ਕਰਾਂਗੇ।”

FacebookTwitterEmailWhatsAppTelegramShare
Exit mobile version