ਪਿੰਡ ਕਾਲਾ ਨੰਗਲ ਵਿੱਚ ਅਕਾਲੀ ਵਰਕਰ ਸਮੇਤ ਕਈ ਪਰਿਵਾਰ ਕਾਂਗਰਸ ਵਿੱਚ ਸ਼ਾਮਲ

ਗੁਰਦਾਸਪੁਰ, 29 ਜਨਵਰੀ । ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਕਾਲਾ ਨੰਗਲ ਵਿੱਚ ਅਕਾਲੀ ਵਰਕਰ ਪ੍ਰੀਤ ਮਸੀਹ ਸਮੇਤ ਕਈ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਜਿਸ ਦਾ ਵਿਧਾਇਕ ਬਰਿੰਦਰਮੀਤ ਪਾਹੜਾ ਨੇ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਿਰੋਪਾ ਪਾ ਕੇ ਸਵਾਗਤ ਕੀਤਾ।

ਵਿਧਾਇਕ ਪਾਹੜਾ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਉਨ੍ਹਾਂ ਵੱਲੋਂ ਕੀਤੇ ਹਲਕੇ ਵਿਕਾਸ ਕਾਰਜਾਂ ਅਤੇ ਗਰੀਬਾਂ ਦਾ ਪੱਧਰ ਉੱਚਾ ਚੁੱਕਣ ਦੀ ਨੀਤੀ ਤੋਂ ਪ੍ਰਭਾਵਿਤ ਹੋ ਕੇ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਹਲਕਾ ਦਿਹਾਤੀ ਅਤੇ ਸ਼ਹਿਰੀ ਖੇਤਰ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਹਨ। ਜਿਸ ਦਾ ਨਤੀਜਾ ਇਹ ਨਿਕਲ ਰਿਹਾ ਹੈ ਕਿ ਲੋਕ ਦੂਜੀਆਂ ਸਿਆਸੀ ਪਾਰਟੀਆਂ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਲੋਕ ਉਨ੍ਹਾਂ ਵੱਲੋਂ ਕੀਤੇ ਕੰਮਾਂ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਭਵਿੱਖ ਵਿੱਚ ਵੀ ਹਾਸ਼ੀਏ ‘ਤੇ ਪਏ ਲੋਕਾਂ ਦਾ ਪੱਧਰ ਉੱਚਾ ਚੁੱਕਣ ਲਈ ਤਨਦੇਹੀ ਨਾਲ ਕੰਮ ਕਰਾਂਗਾ।

FacebookTwitterEmailWhatsAppTelegramShare
Exit mobile version