ਗੁਰਦਾਸਪੁਰ ਵਿਖੇ ਬੀਐਲਓ ਹੋਇਆ ਹਾਦਸੇ ਦਾ ਸਿ਼ਕਾਰ;ਮੁੱਖ ਚੋਣ ਅਧਿਕਾਰੀ ਅਤੇ ਦੋ ਡਿਪਟੀ ਕਮਿਸ਼ਨਰਾਂ ਵਲੋਂ ਕੀਤੀ ਗਈ ਪੀੜਤ ਦੀ ਫੌਰੀ ਮਦਦ

ਮੁੱਖ ਚੋਣ ਅਧਿਕਾਰੀ ਨੇ ਪੀੜਤ ਬੀਐਲਓ ਦੇ ਪਿਤਾ ਨੂੰ ਕੀਤਾ ਫੋਨ ਅਤੇ ਹਰ ਸੰਭਵ ਸਹਾਇਤਾ ਦੇਣ ਦਾ ਦਿੱਤਾ ਭਰੋਸਾ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਹਸਪਤਾਲ ਜਾ ਕੇ ਪੁੱਛਿਆ ਹਾਲ-ਚਾਲ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਲੋਂ ਵੀ ਯਕੀਨੀ ਬਣਾਈ ਜਾਵੇਗੀ ਹਰ ਕਿਸਮ ਦੀ ਡਾਕਟਰੀ ਸਹਾਇਤਾ

ਗੁਰਦਾਸਪੁਰ, 1 ਫਰਵਰੀ (ਮੰਨਣ ਸੈਣੀ)। ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਸੋਮਵਾਰ ਨੂੰ ਗੁਰਦਾਸਪੁਰ ਵਿੱਚ ਹਾਦਸੇ ਦਾ ਸ਼ਿਕਾਰ ਹੋਏ ਈ.ਟੀ.ਟੀ. ਅਧਿਆਪਕ -ਕਮ੍-ਬੂਥ ਲੈਵਲ ਅਫ਼ਸਰ (ਬੀਐੱਲਓ) ਗੁਰਵਿੰਦਰ ਸਿੰਘ ਨੂੰ ਹਰ ਤਰ੍ਹਾਂ ਦੀ ਸੰਭਵ ਮਦਦ ਦੇਣ ਦੀ ਪੇਸ਼ਕਸ਼ ਕੀਤੀ ।
ਇਸ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੀਖੋਵਾਲੀ ਦੇ ਬੂਥ ਨੰਬਰ 222 ੋਤੇ ਤਾਇਨਾਤ ਬੀਐੱਲਓ ਗੁਰਵਿੰਦਰ ਸੋਮਵਾਰ ਸ਼ਾਮ ਨੂੰ ਕਰੀਬ 4:15 ਵਜੇ ਘਰ ਜਾ ਰਿਹਾ ਸੀ ਕਿ ਅਚਾਨਕ ਮੋਟਰਸਾਈਕਲ ਤੋਂ ਡਿੱਗਣ ਕਰਕੇ ਉਸ ਦੇ ਸਿਰ ਤੇ ਸੱਟ ਲੱਗ ਗਈ ਅਤੇ ਉਸ ਦੀ ਬਾਂਹ ਫਰੈਕਚਰ ਹੋ ਗਈ। ਇਸ ਸਮੇਂ ਬੀਐੱਲਓ ਗੁਰਵਿੰਦਰ ਦਾ ਅਮਨਦੀਪ ਹਸਪਤਾਲ ਅੰਮ੍ਰਿਤਸਰ ਵਿਖੇ ਜ਼ੇਰੇ ਇਲਾਜ ਹੈ।

ਡਾ. ਰਾਜੂ ਨੇ ਕਿਹਾ , “ਜਿਵੇਂ ਹੀ ਮੈਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੋਂ ਸਾਡੇ ਅਧਿਕਾਰੀ ਦੇ ਹਾਦਸੇ ਬਾਰੇ ਪਤਾ ਲੱਗਿਆ, ਮੈਂ ਤੁਰੰਤ ਡੀ.ਸੀ ਅੰਮ੍ਰਿਤਸਰ ਨੂੰ ਜ਼ਖਮੀ ਬੀਐਲਓ ਦੀ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਅਤੇ ਉਨ੍ਹਾਂ ਨੂੰ ਨਿਯਮਤ ਤੌਰ ੋਤੇ ਅਪਡੇਟ ਕਰਨ ਲਈ ਕਿਹਾ।”

ਮੁੱਖ ਚੋਣ ਅਧਿਕਾਰੀ ਡਾ: ਰਾਜੂ ਨੇ ਡੀਸੀ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੂੰ ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਅਤੇ ਬੀਐੱਲਓ ਦੇ ਇਲਾਜ ਦਾ ਸਾਰਾ ਖਰਚਾ ਰੈੱਡ ਕਰਾਸ ਫੰਡਾਂ ਵਿੱਚੋਂ ਚੁੱਕਣ ਦੀ ਹਦਾਇਤ ਵੀ ਕੀਤੀ।

ਡਾ.ਰਾਜੂ ਨੇ ਉਕਤ (ਗੁਰਵਿੰਦਰ) ਦੀ ਸਿਹਤ ਦਾ ਜਾਇਜ਼ਾ ਲੈਣ ਲਈ ਜ਼ਖਮੀ ਬੀ.ਐੱਲ.ਓ ਦੇ ਪਿਤਾ ਨਾਲ ਨਿੱਜੀ ਤੌੋਰ ਤੇ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਸੰਭਵ ਮਦਦ ਦਾ ਭਰੋਸਾ ਦਿੱਤਾ।

ਜਿਕਰਯੋਗ ਹੈ ਕਿ ਡੀਸੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਖੁਦ ਹਸਪਤਾਲ ਦਾ ਦੌਰਾ ਕਰਕੇ ਗੁਰਵਿੰਦਰ ਦਾ ਹਾਲ ਚਾਲ ਪੁੱਛਿਆ।

ਗੁਰਵਿੰਦਰ ਦੇ ਪਿਤਾ ਸਾਧੂ ਸਿੰਘ ਨੇ ਫ਼ੋਨ ਤੇ ਗੱਲਬਾਤ ਕਰਦਿਆਂ ਆਪਣੇ ਪੁੱਤਰ ਦੇ ਕੀਤੇ ਜਾ ਰਹੇ ਇਲਾਜ ਤੇ ਤਸੱਲੀ ਪ੍ਰਗਟਾਂਉਦਿਆਂ ਕਿਹਾ ਕਿ ਗੁਰਵਿੰਦਰ ਠੀਕ ਹੋ ਰਿਹਾ ਹੈ । ਉਨ੍ਹਾਂ ਨੇ ਹਰ ਤਰ੍ਹਾਂ ਦੀ ਮਦਦ ਅਤੇ ਸਹਿਯੋਗ ਲਈ ਮੁੱਖ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰਾਂ ਦਾ ਧੰਨਵਾਦ ਵੀ ਕੀਤਾ।

FacebookTwitterEmailWhatsAppTelegramShare
Exit mobile version