ਕਾਂਗਰਸ ਮਹਿਲਾ ਮੰਡਲ ਦੀ ਪ੍ਰਧਾਨ ਆਸ਼ਾ ਰਾਣੀ ਮੈਂਬਰਾਂ ਸਹਿਤ ਅਕਾਲੀ ਦਲ ਵਿੱਚ ਸ਼ਾਮਲ

ਮਹਿਲਾਵਾਂ ਦੇ ਹਿਤ ਅਕਾਲੀ ਦਲ ਦੇ ਹੱਥਾਂ ਵਿੱਚ ਹੀ ਸੁਰੱਖਿਅਤ- ਬੱਬੇਹਾਲੀ

ਗੁਰਦਾਸਪੁਰ, 9 ਫਰਵਰੀ। ਵਿਧਾਨ ਸਭਾ ਹਲਕਾ, ਗੁਰਦਾਸਪੁਰ ਦੇ ਪਿੰਡ ਤਿੱਬੜ ਵਿੱਚ ਅਕਾਲੀ-ਬਸਪਾ ਗੱਠਜੋੜ ਦੀ ਸਾਂਝੀ ਮੀਟਿੰਗ ਦੌਰਾਨ ਕਾਂਗਰਸ ਮਹਿਲਾ ਮੰਡਲ ਦੀ ਪ੍ਰਧਾਨ ਆਸ਼ਾ ਰਾਣੀ ਨੇ 11 ਮੈਂਬਰਾਂ ਸਮੇਤ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ । ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਇਨ੍ਹਾਂ ਸਭ ਨੂੰ ਸਿਰੋਪਾ ਭੇਂਟ ਕਰ ਕੇ ਉਨ੍ਹਾਂ ਦਾ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਸਵਾਗਤ ਕੀਤਾ ।

ਆਸ਼ਾ ਰਾਣੀ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਕਾਲੀ ਦਲ ਜਿੱਥੇ ਹੋਰਨਾਂ ਵਰਗਾਂ ਦੇ ਹਿਤਾਂ ਦੀ ਰਾਖੀ ਲਈ ਯਤਨ ਕਰਦਾ ਹੈ ਉੱਥੇ ਮਹਿਲਾਵਾਂ ਦੇ ਹਿਤਾਂ ਦਾ ਵਿਸ਼ੇਸ਼ ਧਿਆਨ ਰੱਖਦਾ ਹੈ । ਇਹੀ ਕਾਰਨ ਹੈ ਕਿ ਉਨ੍ਹਾਂ ਆਪਣੇ ਸਾਥੀਆਂ ਸਹਿਤ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਮਹਿਲਾਵਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ । ਪਰ ਹੁਣ ਮਹਿਲਾਵਾਂ ਆਪਣੇ ਹਿਤਾਂ ਪ੍ਰਤੀ ਜਾਗਰੂਕ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਮਾਤਰ ਅਜਿਹੀ ਪਾਰਟੀ ਹੈ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਸਮਝ ਕੇ ਉਨ੍ਹਾਂ ਦਾ ਹਲ਼ ਕਰਨ ਦੇ ਸਮਰੱਥ ਹੈ ।

ਗੱਠਜੋੜ ਦੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਇਸ ਮੌਕੇ ਕਿਹਾ ਕਿ ਸਰਕਾਰ ਬਣਾਉਣ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਬਰਾਬਰ ਦਾ ਯੋਗਦਾਨ ਦਿੰਦੀ ਹੈ । ਇਹ ਮਹਿਲਾ ਹੱਲ ਹੀ ਹੈ ਜੋ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਗੱਲ ਲਈ ਵਚਨਬੱਧ ਹਨ ਕਿ ਮਹਿਲਾਵਾਂ ਨੂੰ ਬਣਦਾ ਸਨਮਾਨ ਅਤੇ ਯੋਗ ਨੁਮਾਇੰਦਗੀ ਦਿੱਤੀ ਜਾਵੇ ।
ਇਸ ਮੌਕੇ ਕੁਲਵਿੰਦਰ ਸਿੰਘ, ਸੰਜੀਵ ਕੁਮਾਰ, ਸਰਵਨ ਸਿੰਘ ਸੋਨੀ, ਹਰਬੰਸ ਸਿੰਘ, ਸੁਖਵਿੰਦਰ ਸਿੰਘ ਮੈਂਬਰ ਪੰਚਾਇਤ, ਕੁਲਵਿੰਦਰ ਸਿੰਘ ਮੈਂਬਰ ਪੰਚਾਇਤ, ਜਤਿੰਦਰ ਸਿੰਘ, ਖਜਾਨ ਚੰਦ ਵੀ ਮੌਜੂਦ ਸਨ ।

FacebookTwitterEmailWhatsAppTelegramShare
Exit mobile version