ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਨੂੰ ਗੋਲੀ ਲੱਗੀ, ਇਲਾਜ ਦੋਰਾਨ ਹੋਈ ਮੌਤ

ਜਲੰਧਰ/ਸ਼ਾਹਕੋਟ। ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ‘ਤੇ ਕਬੱਡੀ ਟੂਰਨਾਮੈਂਟ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਕਬੱਡੀ ਸੰਚਾਲਕ ਬਲਵਿੰਦਰ ਸਿੰਘ ਚੱਠਾ ਨੇ ਦੱਸਿਆ ਕਿ ਪਿੰਡ ਮੱਲੀਆਂ ਕਲਾਂ ਵਿੱਚ ਕਬੱਡੀ ਮੁਕਾਬਲੇ ਚੱਲ ਰਹੇ ਸਨ। ਇਸ ਦੌਰਾਨ ਸੰਦੀਪ ਆਪਣੇ ਕੁਝ ਸਾਥੀਆਂ ਨੂੰ ਛੱਡਣ ਲਈ ਨਿਕਲਿਆ, ਜਿੱਥੇ ਕੁਝ ਹਥਿਆਰਬੰਦ ਵਿਅਕਤੀਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ‘ਤੇ ਪਹੁੰਚੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

FacebookTwitterEmailWhatsAppTelegramShare
Exit mobile version