ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰਾਂ ਦੀ ਹੋਣ ਵਾਲੀ ਚੋਣ ਦੇ ਲਈ 5ਵੇਂ ਉਮੀਦਵਾਰਾ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰਾਂ ਵਿੱਚ ਰਾਘਵ ਚੱਢਾ, ਸੰਦੀਪ ਪਾਠਕ ਕ੍ਰਿਕਟਰ ਹਰਭਜਨ ਸਿੰਘ ,ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਕ ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਸ਼ਾਮਿਲ ਹਨ। ਜ਼ਿਕਰਯੋਗ ਹੈ ਕਿ ਰਾਜ ਸਭਾ ਦੇ 5 ਮੈਂਬਰਾਂ ਦੀ ਚੋਣ ਦੇ ਲਈ ਅੱਜ ਨਾਮਜ਼ਦਗੀ ਭਰਨ ਦਾ ਆਖਰੀ ਦਿਨ ਹੈ।
ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਲਈ ਉਮੀਦਵਾਰਾਂ ਦਾ ਐਲਾਨ
