ਪਟਿਆਲਾ ਚ ਹਿੰਸਕ ਝੜਪ ਤੋਂ ਬਾਅਦ ਲੱਗਾ ਕਰਫ਼ਿਊ, ਜਾਣੋ ਕਦੋਂ ਤਕ ਰਹੇਗਾ ਲਾਗੂ

Curfew

ਪਟਿਆਲਾ, 29 ਅਪ੍ਰੈਲ । ਪਟਿਆਲਾ ‘ਚ ਸ਼ੁੱਕਰਵਾਰ ਨੂੰ ਦੋ ਧਿਰਾਂ ਖ਼ਾਲਿਸਤਾਨੀ ਸਮਰਥਕਾਂ ਅਤੇ ਸ਼ਿਵ ਸੈਨਾ ਵਰਕਰਾਂ ਵਿਚਕਾਰ ਹੋਈ ਹਿੰਸਕ ਝੜਪ ਤੋਂ ਬਾਅਦ ਸਥਿਤੀ ਕੰਟਰੋਲ ਕਰਨ ਲਈ ਕਰਫ਼ਿਊ ਲਾਗੂ ਕਰ ਦਿੱਤਾ ਗਿਆ ਹੈ। ਡੀਸੀ ਪਟਿਆਲਾ ਨੇ ਧਾਰਾ 144 ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹੇ ‘ਚ ਕਰਫ਼ਿਊ ਅੱਜ 29 ਅਪ੍ਰੈਲ ਸ਼ਾਮ 7 ਵਜੇ ਤੋਂ 30 ਅਪ੍ਰੈਲ ਸਵੇਰੇ 6 ਵਜੇ ਤਕ ਲਾਗੂ ਰਹੇਗਾ। ਇਹ ਕਾਰਵਾਈ ਜ਼ਿਲ੍ਹੇ ‘ਚ ਲਾਅ ਅਤੇ ਆਰਡਰ ਬਣਾਈ ਰੱਖਣ ਲਈ ਕੀਤੀ ਗਈ ਹੈ।

FacebookTwitterEmailWhatsAppTelegramShare
Exit mobile version