ਸਰਹਿੰਦ ਫੀਡਰ ਦਾ ਤਕਰੀਬਨ 250 ਫੁੱਟ ਪਾੜ ਮੁਰੰਮਤ ਕਰ ਇਕ ਹਫਤੇ ਵਿਚ ਪਾਣੀ ਕੀਤਾ ਜਾਵੇਗਾ ਚਾਲੂ – ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ

ਹੋਰ ਥਾਵਾਂ ਤੇ ਲੋੜ ਮੁਤਾਬਿਕ ਮੁਰੰਮਤ ਅਤੇ ਗੇਟ ਨਵੇਂ ਲਗਵਾਏ ਜਾਣਗੇ

ਚੰਡੀਗੜ/ਸ੍ਰੀ ਮੁਕਤਸਰ ਸਾਹਿਬ, 13 ਮਈ। ਬ੍ਰਮ ਸ਼ੰਕਰ (ਜਿੰਪਾ), ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸ੍ਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ, ਪੰਜਾਬ ਨੇ ਅੱਜ ਪਿੰਡ ਥਾਂਦੇਵਾਲਾ, ਸ੍ਰੀ ਮੁਕਤਸਰ ਸਾਹਿਬ ਵਿਖੇ ਸਰਹਿੰਦ/ਰਾਜਸਥਾਨ ਫੀਡਰ ਨਹਿਰ ਵਿਖੇ ਹੋਏ ਨੁਕਸਾਨ ਅਤੇ ਚੱਲ ਰਹੇ ਕੰਮ ਦਾ ਜਾਇਜਾ ਲੈਣ ਲਈ ਉਚੇਚੇ ਤੋਰ ਤੇ ਪਹੁੰਚੇ।

ਉਥੇ ਪਹੁੰਚ ਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲ ਬਾਤ ਕਰਦਿਆਂ ਦੱਸਿਆ ਕਿ ਨਹਿਰ ਵਿਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਣ ਪਾੜ ਪੈ ਗਿਆ ਹੈ ਅਤੇ ਇਸ ਨਹਿਰ ਦੀ ਇਕ ਹਫਤੇ ਵਿਚ ਮੁਰੰਮਤ ਕਰਕੇ ਪਾਣੀ ਛੱਡ ਦਿਤਾ ਜਾਵੇਗਾ। ਉਹਨਾ ਇਹ ਵੀ ਦੱਸਿਆ ਕਿ ਇਸ ਦੇ ਨਾਲ ਨਾਲ ਅਗਾਂਹ ਤੋਂ ਇਹ ਸਮੱਸਿਆ ਨਾ ਆਵੇ ਇਸ ਦਾ ਵੀ ਉਚੇਚੇ ਤੋਰ ਤੇ ਖਿਆਲ ਰੱਖਿਆ ਜਾਵੇਗਾ ਇਸ ਦੇ ਨਾਲ ਹੀ ਉਹਨਾ ਕਿਹਾ ਕਿ ਹੈਡ ਦੇ ਗੇਟਾਂ ਦਾ ਪ੍ਰੋਜੈਕਟ ਵੀ ਪਾਸ ਹੋ ਗਿਆ ਹੈ ਅਤੇ ਇਨ੍ਹਾਂ ਗੇਟਾਂ ਨੂੰ ਦਰੁਸਤ ਕੀਤਾ ਜਾਵੇਗਾ।

ਇਸ ਮੌਕੇ ਉਹਨਾਂ ਆਸ ਪਾਸ ਦੇ ਪਿੰਡਾਂ ਵਿਚ ਜੋ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ ਉਸ ਬਾਰੇ ਵੀ ਲੋਕਾਂ ਨਾਲ ਗੱਲ ਬਾਤ ਕੀਤੀ  ਅਤੇ ਉਹਨਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿਤਾ।

ਸ੍ਰੀ ਕ੍ਰਿਸ਼ਨ ਕੁਮਾਰ ਪ੍ਰਿੰਸੀਪਲ ਸਕੱਤਰ ਜਲ ਸਰੋਤ ਵਿਭਾਗ ਨੇ ਇਹ ਗੱਲ ਕਹੀ ਕਿ ਜੇਕਰ ਕੋਈ ਵੀ ਮਾੜਾ ਜਾਂ ਗੈਰ ਮਿਆਰੀ ਮਟੀਰੀਅਲ ਦੀ ਵਰਤੋਂ ਕਰੇਗਾ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਐਮ ਐਲ ਏ ਜਗਦੀਪ ਸਿੰਘ (ਕਾਕਾ ਬਰਾੜ), ਐਮ ਐਲ ਏ ਗੁਰਮੀਤ ਸਿੰਘ ਖੁੱਡੀਆਂ ਅਤੇ ਐਮ ਐਲ ਏ ਗੋਲਡੀ ਕੰਬੋਜ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੀ ਹਾਜ਼ਰ ਸਨ।

FacebookTwitterEmailWhatsAppTelegramShare
Exit mobile version