ਪਾਣੀ ਦੇ ਰਾਖੇ ਪਰਿਵਾਰ ਦੇ ਰਾਖੇ ਬਣੋ’ ਦਾ ਸੱਦਾ ਦਿੰਦਿਆਂ ਪਿੰਡ ਦਰਗਬਾਦ ਵਿਖੇ ਲੱਗਾ ਕਿਸਾਨ ਜਾਗਰੂਕਤਾ ਕੈਂਪ ਰਿਹਾ ਸਫਲ

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੇ ਜਰੂਰੀ ਨੁਕਤੇ ਦੱਸੇ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ

ਗੁਰਦਾਸਪੁਰ, 28 ਮਈ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ ਗੁਰਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਸਾਨਾਂ ਨੂੰ ‘ਪਾਣੀ ਦੇ ਰਾਖੇ-ਪਰਿਵਾਰ ਦੇ ਰਾਖੇ ਬਣੋ’ ਦਾ ਸੱਦਾ ਦਿੰਦਿਆਂ ਕਿਹਾ ਕਿ ਅੱਜ ਸਮੇਂ ਦੀ ਲੋੜ ਨੂੰ ਸਮਝਿਦਆਂ ਅਤੇ ਆਪਣੀ ਆਉਣ ਵਾਲੀ ਪੀੜ੍ਹੀ ਦੇ ਭਵਿੱਖ ਨੂੰ ਮੁੱਖ ਰੱਖਦਿਆਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ ਤੇ ਖੇਤੀ ਵਿਭਾਗ ਦੇ ਮਾਹਿਰਾਂ ਵਲੋਂ ਦੱਸੇ ਗਏ ਜਰੂਰੀ ਨੁਕਤਿਆਂ ਰਾਹੀ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਗੁਰਦਾਸਪੁਰ ਅੱਜ ਸਵੇਰੇ 7.30 ਵਜੇ ਡੇਰਾ ਬਾਬਾ ਨਾਨਕ ਬਲਾਕ ਦੇ ਪਿੰਡ ਦਰਗਾਬਾਦ ਵਿਖੇ ਲਗਾਏ ਕਿਸਾਨ ਜਾਗਰੂਕਤਾ ਕੈਂਪ ਵਿਚ ਪਹੁੰਚੇ ਸਨ। ਇਸ ਮੌਕੇ ਡਾ. ਬਲਜਿੰਦਰ ਸਿੰਘ ਭੁੱਲਰ ਬਲਾਕ ਖੇਤੀਬਾੜੀ ਅਫਸਰ, ਡਾ. ਹਰਪਿੰਦਰ ਸਿੰਘ, ਸਰਪੰਚ ਸੁਰਿੰਦਰਪਾਲ ਸਿੰਘ, ਐਸ.ਡੀ.ਓ ਕੁਲਦੀਪ ਸਿੰਘ, ਡਾ. ਹਰਪਾਲ ਸਿੰਘ, ਐਸ.ਡੀ.ਓ ਸੰਜੀਵ ਸ਼ਰਮਾ ਸਮੇਤ ਪਿੰਡਵਾਸੀ ਮੋਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ, ਨਸ਼ਿਆਂ ਨੂੰ ਖਤਮ ਕਰਨ ਸਬੰਧੀ ਸਹਿਯੋਗ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਲਈ ਆਏ ਹਨ । ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਪਿੰਡਾਂ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਤੇ ਖੇਤੀ ਦੀਆਂ ਨਵੀਆਂ ਤਕਨੀਕਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਪਿੰਡ ਪੱਧਰ ’ਤੇ ਕਿਸਾਨ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਸਖਤ ਨਿਰਦੇਸ਼ ਦਿੱਤੇ ਗਏ । ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਇਸ ਲਈ ਕਿਸਾਨ ਸਮੇਂ ਦੀ ਮੁੱਖ ਲੋੜ ਨੂੰ ਸਮਝਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ। ਉਨਾਂ ਕਿਸਾਨਾਂ ਨੂੰ ਘੱਟੋ ਘੱਟ ਇੱਕ ਤਿਹਾਈ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ।

ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਨੇ ਕਿਹਾ ਕਿ ਨਸ਼ਾ ਇੱਕ ਬਿਮਾਰੀ ਹੈ, ਜਿਸਦਾ ਇਲਾਜ ਸੰਭਵ ਹੈ। ਉਨਾਂ ਲੋਕਾਂ ਨੂੰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਸੂਚਨਾ ਦੇਣ ਲਈ ਕਿਹਾ ਤਾਂ ਜੋ ਨਸ਼ਿਆਂ ਦੀ ਸਪਲਾਈ ਨੂੰ ਠੱਲ੍ਹ ਪਾਈ ਜਾ ਸਕੇ। ਉਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਅੰਕੜੇ ਦੱਸਦੇ ਹਨ ਜਿਲੇ ਗੁਰਦਾਸਪੁਰ ਦੇ ਹਰ ਚੋਥੇ ਘਰ ਵਿਚ ਇੱਕ ਨਸ਼ੇ ਦਾ ਮਰੀਜ਼ ਹੈ, ਇਸ ਲਈ ਨਸ਼ਾ ਪੀੜਤਾਂ ਦਾ ਇਲਾਜ ਨਸ਼ਾ ਛਡਾਊ ਕੇਂਦਰਾਂ ਵਿਚ ਮੁਫਤ ਕੀਤਾ ਜਾਂਦਾ ਹੈ। ਇਸ ਖੇਤਰ ਦੇ ਨੇੜੇ ਧਿਆਨਪੁਰ ਅਤੇ ਵਡਾਲਾ ਬਾਂਗਰ ਵਿਖੇ ਨਸ਼ਾ ਛੁਡਾਊ ਕੇਂਦਰ ਚੱਲ ਰਹੇ ਹਨ। ਉਨਾਂ ਦੱਸਿਆ ਕਿ ਨਸ਼ਾ ਪੀੜਤ ਵਿਅਕਤੀ ਆਪਣਾ ਇਲਾਜ ਕਰਵਾ ਸਕਦਾ ਹੈ ਤੇ ਇਲਾਜ ਮੁਫਤ ਕੀਤਾ ਜਾਂਦਾ ਹੈ। ਕੋਈ ਵੀ ਨਸ਼ਾ ਪੀੜਤ 62391-39973 ਵਟਸਐਪ ਨੰਬਰ ’ਤੇ ਮੈਸੇਜ ਕਰਕੇ ਆਪਣਾ ਇਲਾਜ ਕਰਵਾ ਸਕਦਾ ਹੈ।

ਇਸ ਮੌਕੇ ਪਿੰਡ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਹਾਂਪੱਖੀ ਹੁੰਗਾਰਾ ਭਰਿਆ ਅਤੇ ਨਾਲ ਹੀ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਜ਼ੀਰੋ ਡਰਿੱਲ ਵਾਲੀਆਂ ਮਸੀਨਾਂ ਮੁਹੱਈਆ ਕਰਵਾਉਣ ਲਈ ਕਿਹਾ।

ਇਸ ਮੌਕੇ ਡਾ. ਬਲਜਿੰਦਰ ਸਿੰਘ ਭੁੱਲਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੱਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਕਿਹਾ ਕਿ ਲੋਕ ਆਪਣੀ ਕੋਈ ਵੀ ਮੁਸ਼ਕਿਲ ਵਟਸਐਪ ਨੰਬਰ 62393-01830 ’ਤੇ ਭੇਜ ਸਕਦੇ ਹਨ ਜਾਂ ਰੋਜਾਨਾ ਸਵੇਰੇ 11 ਵਜੇ ਆਪਣੇ ਘਰ ਤੋਂ ਹੀ ਡਿਪਟੀ ਕਮਿਸ਼ਨਰ ਨਾਲ ਜੂਮ ਮੀਟਿੰਗ ਕਰਕੇ ਆਪਣੀ ਮੁਸ਼ਕਿਲ ਦੱਸ ਸਕਦੇ ਹਨ। ਜੂਮ ਮੀਟਿੰਗ ਕਰਨ ਲਈ ਯੂਜਰ ਆਈ.ਡੀ 99154-33777 ਤੇ ਪਾਸਵਰਡ 0033 ਲਗਾ ਕੇ ਗੱਲ ਕਰ ਸਕਦੇ ਹਨ। ਇਸ ਤੋਂ ਇਲਾਵਾ ਲੋਕ ਕਿਸੇ ਵੀ ਸਮੱਸਿਆ ਸਬੰਧੀ ਵਟਸਐਪ ਨੰਬਰ 62393-01830 ਜਾਂ ਈਮੇਲ ceabranchgsp@gmail.com ਉੱਤੇ ਸ਼ਿਕਾਇਤ ਭੇਜ ਸਕਦੇ ਹਨ।

ਇਸ ਮੌਕੇ ਪਿੰਡ ਵਾਸੀਆਂ ਵਲੋਂ ਬੁਢਾਪਾ ਪੈਨਸ਼ਨ, ਆਧਾਰ ਕਾਰਡ ਬਣਾਉਣ, ਰਸਤਾ ਪੱਕੇ ਕਰਨ ਤੇ ਰਾਸ਼ਨ ਕਾਰਡ ਆਦਿ ਮੁਸ਼ਕਿਲਾਂ ਦੱਸੀਆਂ, ਜਿਨਾਂ ਨੂੰ ਸੁਣਨ ਉਪਰੰਤ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਮੁਸ਼ਕਿਲਾਂ ਹੱਲ ਕਰਨ ਲਈ ਸਖ਼ਤ ਹਦਾਇਤਾਂ ਕੀਤੀਆਂ।

FacebookTwitterEmailWhatsAppTelegramShare
Exit mobile version