ਅੰਮ੍ਰਿਤਸਰ, 3 ਜੂਨ (ਦੇ ਪੰਜਾਬ ਵਾਇਰ) । ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਜ਼ੈੱਡ ਸੁਰੱਖਿਆ ਦੇਣ ‘ਤੇ ਵੱਡਾ ਬਿਆਨ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੇਂਦਰ ਸਰਕਾਰ ਵੱਲੋਂ ਜ਼ੈੱਡ ਸੁਰੱਖਿਆ ਦੇਣ ਦੀ ਤਜਵੀਜ਼ ਦਾ ਧੰਨਵਾਦ ਕਰਦਿਆਂ ਇਸ ਪ੍ਰਸਤਾਵ ਨੂੰ ਵਾਪਸ ਲੈਣ ਦੀ ਅਪੀਲ ਕੀਤੀ।ਸਿੰਘ ਸਾਹਿਬ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸੁਰੱਖਿਆ ਨਾ ਲੈਣ ਦਾ ਕਾਰਨ ਦੱਸਦੇ ਹੋਏ ਕਿਹਾ ਉਨ੍ਹਾਂ ਦਾ ਕੰਮ ਦੇਸ਼-ਵਿਦੇਸ਼ ਵਿੱਚ ਸਿੱਖੀ ਦਾ ਪ੍ਰਚਾਰ ਕਰਨਾ ਹੁੰਦਾ ਹੈ, ਇਸ ਕਾਰਨ ਉਹਨਾਂ ਲਈ ਜ਼ੈੱਡ ਸੁਰੱਖਿਆ ਰੱਖਣੀ ਅਸੰਭਵ ਹੈ
ਮੋਦੀ ਸਰਕਾਰ ਵੱਲੋਂ Z ਸੁਰੱਖਿਆ ਦੇਣ ਦੇ ਐਲਾਨ ਤੇ ਜਥੇਦਾਰ ਹਰਪ੍ਰੀਤ ਸਿੰਘ ਨੇ ਦਿੱਤਾ ਵੱਡਾ ਬਿਆਨ
