ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਲਿਸ ਅਤੇ ਪੈਰਾ ਮਿਲੇਟ੍ਰੀ ਫੌਰਸ ਵਲੋਂ ਸ਼ਹਿਰ ਅੰਦਰ ਕੱਢਿਆ ਗਿਆ ਫਲੈਗ ਮਾਰਚ

ਗੁਰਦਾਸਪੁਰ, 4 ਜੂਨ (ਮੰਨਣ ਸੈਣੀ)। 6 ਜੂਨ ਨੂੰ ਮਨਾਏ ਜਾ ਰਹੇ ਘੱਲੂਘਾਰੇ ਦਿਵਸ ਨੂੰ ਮੁੱਖ ਰੱਖਦੇ ਹੋਏ ਅਤੇ ਸ਼ਹਿਰ ਅੰਦਰ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਗੁਰਦਾਸਪੁਰ ਦੇ ਡੀਐਸਪੀ ਸਿਟੀ ਸੁਖਪਾਲ ਸਿੰਘ ਦੀ ਅਗਵਾਈ ਤਲੇ ਪੁਲੀਸ ਮੁਲਾਜ਼ਮਾਂ ਅਤੇ ਪੈਰਾ ਮਿਲੇਟ੍ਰੀ ਫੌਰਸ ਵੱਲੋ ਸ਼ਹਿਰ ਅੰਦਰ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ ਸਰਕਾਰੀ ਕਾਲਜ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚੋਂ ਹੁੰਦਾ ਹੋਇਆ ਵਾਪਸ ਸ਼ੁਰੂਆਤੀ ਸਥਾਨ ’ਤੇ ਆ ਕੇ ਖ਼ਤਮ ਹੋਇਆ।

ਇਸ ਮੌਕੇ ਤੇ ਡੀਐਸਪੀ ਸੁਖਪਾਲ ਨੇ ਦੱਸਿਆ ਕਿ ਐਸਐਸਪੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਅੱਜ ਸ਼ਹਿਰ ਦੇ ਤਿੰਨ ਥਾਣਿਆਂ ਦੀ ਪੁਲੀਸ, ਪੈਰਾ ਮਿਲਟਰੀ ਫੋਰਸ ਅਤੇ ਪੀਸੀਆਰ ਵੱਲੋਂ ਫਲੈਗ ਮਾਰਚ ਕੱਢਿਆ ਗਿਆ ਹੈ। ਫਲੈਗ ਮਾਰਚ ਕੱਢਣ ਦਾ ਮੁੱਖ ਮਕਸਦ ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਦੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ। ਜੇਕਰ ਕੋਈ ਵਿਅਕਤੀ ਕੋਈ ਸ਼ੱਕੀ ਵਸਤੂ ਜਾਂ ਵਿਅਕਤੀ ਵੇਖਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।

FacebookTwitterEmailWhatsAppTelegramShare
Exit mobile version