ਭਾਜਪਾ ਨੇ ਕੇਵਲ ਢਿੱਲੋਂ ਨੂੰ ਐਲਾਨਿਆ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ

ਕੱਲ ਹੀ ਭਾਜਪਾ ਵਿੱਚ ਹੋਏ ਸਨ ਸ਼ਾਮਲ

ਚੰਡੀਗੜ੍ਹ, 5 ਜੂਨ (ਦੇ ਪੰਜਾਬ ਵਾਇਰ)। ਪੰਜਾਬ ਵਿਚ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਤੇ ਵੱਖ-ਵੱਖ ਪਾਰਟੀਆਂ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਭਾਜਪਾ ਨੇ ਵੀ ਆਪਣੇ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਦੇ ਨਾਂ ‘ਤੇ ਮੋਹਰ ਲਗਾਈ ਗਈ ਹੈ। ਕੇਵਲ ਸਿੰਘ ਕੱਲ੍ਹ ਹੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ।

ਸੀਐੱਮ ਮਾਨ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਅਤੇ ਸਾਂਸਦ ਵਜੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। ਹੁਣ 23 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਅਤੇ ਭਲਕੇ ਇਸ ਸੀਟ ਲਈ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ। ਆਮ ਆਦਮੀ ਪਾਰਟੀ ਲਈ ਇਹ ਸੀਟ ਕਾਫੀ ਅਹਿਮ ਹੈ ਜਿਸ ਲਈ ਉਹਨਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਨੂੰ ਟਿਕਟ ਦਿੱਤੀ ਗਈ ਹੈ।  ਕੱਲ੍ਹ ਸੀਐੱਮ ਭਗਵੰਤ ਮਾਨ ਦੀ ਮੌਜੂਦਗੀ ‘ਚ ਉਹਨਾਂ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਦੱਸ ਦੇਈਏ ਕਿ ਗੁਰਮੇਲ ਸਿੰਘ ਸੰਗਰੂਰ ਦੇ ਪਿੰਡ ਘੜੂੰਆਂ ਦੇ ਸਰਪੰਚ ਵੀ ਹਨ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿਮਰਨਜੀਤ ਮਾਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਨਾਲ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।ਭਲਕੇ ਨਾਮਜ਼ਦਗੀ ਦਾਖਲ ਕਰਨਗੇ।ਭਾਜਪਾ ਨੇ ਵੀ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਕਾਂਗਰਸ ਵੱਲੋਂ ਹਜੇ ਉਮੀਦਵਾਰ ਐਲਾਨਿਆ ਜਾਣਾ ਹੈ।

FacebookTwitterEmailWhatsAppTelegramShare
Exit mobile version