ਠੇਕੇ ’ਤੇ ਦਿੱਤੀਆਂ ਪੰਚਾਇਤੀ ਜ਼ਮੀਨਾਂ ਵਿੱਚ ਝੋਨੇ ਦੀ 100 ਫੀਸਦੀ ਸਿੱਧੀ ਬਿਜਾਈ ਨੂੰ ਯਕੀਨੀ ਬਣਾਉਣ ਪੰਚਾਇਤੀ ਅਧਿਕਾਰੀ – ਡਿਪਟੀ ਕਮਿਸ਼ਨਰ ਇਸ਼ਫ਼ਾਕ

ਬਟਾਲਾ, 8 ਜੂਨ ( ਮੰਨਣ ਸੈਣੀ ) । ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਠੇਕੇ ’ਤੇ ਦਿੱਤੀ ਗਈ ਪੰਚਾਇਤੀ ਜ਼ਮੀਨ ਵਿੱਚ 100 ਫੀਸਦੀ ਝੋਨੇ ਦੀ ਸਿੱਧੀ ਬਿਜਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਧਰਤ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਅੱਜ ਬਟਾਲਾ ਵਿੱਚ ਅਧਿਕਾਰੀਆਂ ਦੀ ਇੱਕ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਬੀ.ਡੀ.ਪੀ.ਓਜ਼ ਨੂੰ ਇਹ ਹਦਾਇਤਾਂ ਦਿੱਤੀਆਂ ਹਨ ਕਿ ਉਹ ਨਿੱਜੀ ਤੌਰ ’ਤੇ ਯਕੀਨੀ ਬਣਾਉਣਗੇ ਕਿ ਕਾਸ਼ਤਕਾਰਾਂ ਨੇ ਪੰਚਾਇਤੀ ਜ਼ਮੀਨ ਵਿੱਚ ਜੇਕਰ ਝੋਨੇ ਦੀ ਬਿਜਾਈ ਕਰਨੀ ਹੈ ਤਾਂ ਉਹ ਸਿਰਫ ਡੀ.ਐੱਸ.ਆਰ. ਵਿੱਧੀ ਰਾਹੀਂ ਹੀ ਕਰਨ। ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ ਵੱਲੋਂ ਠੇਕੇ ’ਤੇ ਜ਼ਮੀਨ ਲੈਣ ਵਾਲੇ ਸਾਰੇ ਕਾਸ਼ਤਕਾਰਾਂ ਨੂੰ ਪੰਜਾਬ ਸਰਕਾਰ ਦੀਆਂ ਇਨ੍ਹਾਂ ਹਦਾਇਤਾਂ ਤੋਂ ਜਾਣੂ ਜਰੂਰ ਕਰਵਾ ਦਿੱਤਾ ਜ

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿਥੇ ਪਾਣੀ ਦੀ ਬਚਤ ਹੁੰਦੀ ਹੈ ਓਥੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਣੀ ਦੇ ਪੱਧਰ ਦਾ ਲਗਾਤਾਰ ਘੱਟਣਾ ਇੱਕ ਵੱਡਾ ਸੰਕਟ ਹੈ ਅਤੇ ਹਰ ਨਾਗਰਕਿ ਨੂੰ ਪਾਣੀ ਦੀ ਬਚਤ ਕਰਨ ’ਚ ਸਹਿਯੋਗ ਜਰੂਰ ਕਰਨਾ ਚਾਹੀਦਾ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਹਰ ਬਲਾਕ ਵਿੱਚ ਘੱਟੋ-ਘੱਟ 2000 ਏਕੜ ਝੋਨੇ ਦੀ ਸਿੱਧੀ ਬਿਜਾਈ ਜਰੂਰ ਕਰਵਾਈ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਝੋਨੇ ਦੀ ਬਿਜਾਈ ਤੋਂ ਬਾਅਦ ਬਾਸਮਤੀ ਦੀ ਵੀ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ।

FacebookTwitterEmailWhatsAppTelegramShare
Exit mobile version