ਸ਼ੱਕੀ ਹਾਲਾਤਾਂ ‘ਚ ਛੱਪੜ ‘ਚੋਂ ਨੌਜਵਾਨ ਦੀ ਲਾਸ਼ ਬਰਾਮਦ, ਇੱਟਾਂ ਨਾਲ ਬੰਨ੍ਹਿਆ ਹੋਇਆ ਸੀ ਨੌਜਵਾਨ, ਜਾਂਚ ਵਿੱਚ ਜੁੱਟੀ ਪੁਲਿਸ

ਗੁਰਦਾਸਪੁਰ, 7 ਜੁਲਾਈ (ਮੰਨਣ ਸੈਣੀ)। ਦੀਨਾਨਗਰ ਅਧੀਨ ਪੈਂਦੇ ਪਿੰਡ ਚੌਂਤਾ ਦੇ ਛੱਪੜ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਣ ਨਾਲ ਪਿੰਡ ਵਿੱਚ ਸਨਸਨੀ ਫੈਲ ਗਈ। ਨੌਜਵਾਨ ਦੀ ਲਾਸ਼ ਨੂੰ ਇੱਟਾਂ ਨਾਲ ਬੰਨ੍ਹਿਆ ਹੋਇਆ ਸੀ। ਦੂਜੇ ਪਾਸੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਵੀਰੂ ਨਿਵਾਸੀ ਟਾਂਡਾ ਚੱਕ ਰਾਮ ਸਰਾਏ ਦੇ ਰੂਪ ਵਿੱਚ ਹੋਈ ਹੈ ਜੋ ਪਿੰਡ ਵਿੱਚ ਹੀ ਸਫ਼ਾਈ ਦਾ ਕੰਮ ਕਰ ਕੇ ਗੁਜ਼ਾਰਾ ਕਰਦਾ ਸੀ।

ਅੱਜ ਉਕਤ ਨੌਜਵਾਨ ਦੀ ਲਾਸ਼ ਛੱਪੜ ਵਿੱਚ ਪਈ ਮਿਲੀ । ਜਿਸ ਨੂੰ ਇੱਟਾਂ ਨਾਲ ਬੰਨ੍ਹਿਆ ਹੋਇਆ ਸੀ। ਇਸ ਦੀ ਸੂਚਨਾ ਮਿਲਦਿਆਂ ਹੀ ਪਿੰਡ ਦੇ ਲੋਕ ਇੱਕ ਤੋਂ ਬਾਅਦ ਇੱਕ ਇਕੱਠੇ ਹੋ ਗਏ। ਇਸ ਦੌਰਾਨ ਕਿਸੇ ਨੇ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਸ ਪਾਰਟੀ ਨੇ ਪਿੰਡ ਦੇ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਫਿਲਹਾਲ ਪੁਲਿਸ ਵੱਲੋਂ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਨੌਜਵਾਨ ਦੀ ਮੌਤ ਕਿਵੇਂ ਹੋਈ। ਦੂਜੇ ਪਾਸੇ ਉਕਤ ਘਟਨਾ ਨੂੰ ਲੈ ਕੇ ਪਿੰਡ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ।

FacebookTwitterEmailWhatsAppTelegramShare
Exit mobile version