ਪੰਜਾਬ ਅੰਦਰ ਨਹੀਂ ਕੀਤੀ ਜਾ ਰਹੀ ਕਿਸੇ ਉਪ ਮੁੱਖ ਮੰਤਰੀ ਦੀ ਨਿਯੁਕਤੀ: ਮੀਡੀਆ ਰਿਪੋਰਟਾਂ ਨੂੰ ਦੱਸਿਆ ਬੇਬੁਨਿਆਦ

fake news

ਚੰਡੀਗੜ੍ਹ, 8 ਜੁਲਾਈ (ਦ ਪੰਜਾਬ ਵਾਇਰ)। ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਉਪ ਮੁੱਖ ਮੰਤਰੀ ਦੀ ਨਿਯੁਕਤੀ ਦਾ ਕੋਈ ਪ੍ਰਸਤਾਵ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਆਉਣ ਵਾਲੀਆਂ ਅਜਿਹੀਆਂ ਸਾਰੀਆਂ ਖ਼ਬਰਾਂ ਪੂਰੀ ਤਰ੍ਹਾਂ ਮਨਘੜਤ, ਉਕਸਾਊ ਅਤੇ ਨਿਰਆਧਾਰ ਹਨ।

ਬੁਲਾਰੇ ਨੇ ਮੀਡੀਆ ਨੂੰ ਅਜਿਹੀਆਂ ਖਬਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ ਪਹਿਲਾਂ ਇਸ ਦੀ ਪੁਸ਼ਟੀ ਕਰਨ ਦੀ ਅਪੀਲ ਕੀਤੀ ਹੈ। ਅਜਿਹੀਆਂ ਝੂਠੀਆਂ ਖ਼ਬਰਾਂ ਦੀ ਰਿਪੋਰਟਿੰਗ ਦੀ ਨਿੰਦਾ ਕੀਤੀ ਜਾਂਦੀ ਹੈ।

FacebookTwitterEmailWhatsAppTelegramShare
Exit mobile version