ਰੈਵੇਨਿਉ ਐਸੋਸੀਏਸ਼ਨ ਦੀ ਮੰਗਾ ਸਬੰਧੀ ਪੰਜਾਬ ਸਰਕਾਰ ਨੇ ਬੁਲਾਈ ਮੀਟਿੰਗ,‌‌ ਐਸੋਸੀਏਸ਼ਨ ਨੇ ਬੁੱਧਵਾਰ ਤੱਕ ਹੜਤਾਲ ਕੀਤੀ ਮੁਲਤਵੀ

ਗੁਰਦਾਸਪੁਰ, 10 ਜੁਲਾਈ ( ਮੰਨਣ ਸੈਣੀ)। ਪੰਜਾਬ ਰੈਵਿਨਿਉ ਅਫ਼ਸਰ ਐਸੋਸੀਏਸ਼ਨ ਵੱਲੋਂ ਵੱਖ-ਵੱਖ ਮੰਗਾਂ ਸਬੰਧੀ ਸੋਮਵਾਰ ਤੋਂ ਕੰਮਕਾਜ ਠੱਪ ਕਰਨ ਦਾ ਐਲਾਨ ਮੁਲਤਵੀ ਕਰ ਦਿੱਤਾ ਗਿਆ ਹੈ। ਐਸੋਸੀਏਸ਼ਨ ਵੱਲੋਂ ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਐਸੋਸੀਏਸ਼ਨ ਦੀਆਂ ਮੰਗਾਂ ਸਬੰਧੀ ਮੰਗਲਵਾਰ ਨੂੰ ਬੁਲਾਈ ਗਈ ਮੀਟਿੰਗ ਕਾਰਨ ਮੁਲਤਵੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਰਨਲ ਸਕੱਤਰ ਸੁਖਚਰਨ ਸਿੰਘ ਚੰਨੀ ਨੇ ਦੱਸਿਆ ਕੀ ਐਸੋਸੀਏਸ਼ਨ ਵੱਲੋਂ ਸਰਕਾਰ ਦੀ ਇਸ ਪਹਿਲ ਕਦਮੀਂ ਦੀ ਕਦਰ ਕਰਦੇ ਹੋਏ ਮਤਾ ਪਾਸ ਕੀਤਾ ਗਿਆ ਹੈ ਅਤੇ ਬੁੱਧਵਾਰ ਤੱਕ ਸੰਘਰਸ਼ ਮੁਲਤਵੀ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸੰਘਰਸ਼ ਸਬੰਧੀ ਅਗਲਾ ਫੈਸਲਾ ਮੀਟਿੰਗ ਤੋਂ ਬਾਅਦ ਐਸੋਸੀਏਸ਼ਨ ਵੱਲੋਂ ਲਿਆ ਜਾਵੇਗਾ।

Exit mobile version