ਗੁਰਦਾਸਪੁਰ, 10 ਜੁਲਾਈ (ਮੰਨਣ ਸੈਣੀ)। ਐਸਐਸ ਬੋਰਡ ਵਿੱਚ ਡਰਾਈਵਰ ਦੀ ਨੌਕਰੀ ਦਿਵਾਉਣ ਦੇ ਬਹਾਨੇ ਦੋ ਲੱਖ ਰੁਪਏ ਠੱਗਣ ਦੇ ਦੋਸ਼ ਵਿੱਚ ਥਾਣਾ ਕਲਾਨੌਰ ਦੀ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਆਪਣੀ ਸ਼ਿਕਾਇਤ ਵਿੱਚ ਭਗਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਕਲਾਨੌਰ ਨੇ ਦੱਸਿਆ ਕਿ ਸਾਲ 2020 ਵਿੱਚ ਮੁਲਜ਼ਮ ਗੁਰਪਾਲ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਮੁਸਤਫਾਪੁਰ ਨੇ ਉਸ ਨੂੰ ਐੱਸਐੱਸ ਬੋਰਡ ਵਿੱਚ ਡਰਾਈਵਰ ਦੀ ਨੌਕਰੀ ਦਿਵਾਉਣ ਲਈ ਦੋ ਲੱਖ ਰੁਪਏ ਲਏ ਸਨ। ਪਰ ਨਾ ਤਾਂ ਉਸ ਨੂੰ ਨੌਕਰੀ ਦਿੱਤੀ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਦੂਜੇ ਪਾਸੇ ਪੁਲਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਹੁਣ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਐਸਐਸ ਬੋਰਡ ਵਿੱਚ ਡਰਾਈਵਰ ਦੀ ਨੌਕਰੀ ਦਿਵਾਉਣ ਦੇ ਬਹਾਨੇ ਦੋ ਲੱਖ ਦੀ ਠੱਗੀ, ਵਿਅਕਤੀ ਨਾਮਜ਼ਦ
