ਬੱਬਰੀ ਨਾਕੇ ਤੋਂ 50 ਗ੍ਰਾਮ ਹੈਰੋਇਨ ਸਮੇਤ ਬਰਿਆਰ ਪਿੰਡ ਦੋ ਨੌਜਵਾਨ ਕਾਬੂ

ਗੁਰਦਾਸਪੁਰ, 15 ਜੂਨ (ਮੰਨਣ ਸੈਣੀ)। ਥਾਣਾ ਸਦਰ ਦੀ ਪੁਲੀਸ ਨੇ ਬੱਬਰੀ ਨਾਕੇ ਤੋਂ ਦੋ ਨੌਜਵਾਨਾਂ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਕਤ ਨੌਜਵਾਨਾਂ ਖਿਲਾਫ਼ ਥਾਣਾ ਸਦਰ ਅੰਦਰ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਇੰਚਾਰਜ ਅਮਨਦੀਪ ਸਿੰਘ ਨੇ ਦੱਸਿਆ ਕਿ ਦੇਰ ਰਾਤ ਬੱਬਰੀ ਨਾਕੇ ਤੇ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ | ਇਸ ਦੌਰਾਨ ਪੁਲਸ ਮੁਲਾਜ਼ਮਾਂ ਨੇ ਦੋ ਨੌਜਵਾਨਾਂ ਨੂੰ ਸ਼ੱਕੀ ਹਾਲਤ ‘ਚ ਦੇਖਿਆ ਅਤੇ ਉਨ੍ਹਾਂ ਦੀ ਤਲਾਸ਼ੀ ਲੈਣ ‘ਤੇ ਉਨ੍ਹਾਂ ਕੋਲੋਂ ਕੁੱਲ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਨ੍ਹਾਂ ਨੂੰ ਮੌਕੇ ਤੇ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ।ਫੜੇ ਗਏ ਮੁਲਜ਼ਮਾਂ ਦੀ ਪਛਾਣ ਹਮਜਾਨ ਮਸੀਹ ਉਰਫ ਚੀਨੀ ਅਤੇ ਸ਼ਰਨਜੀਤ ਸਿੰਘ ਵਾਸੀ ਬਰਿਆਰ ਵਜੋਂ ਹੋਈ ਹੈ। ਉਨ੍ਹਾਂ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

FacebookTwitterEmailWhatsAppTelegramShare
Exit mobile version