ਨਗਰ ਕੌਂਸਲ ਨੇ ਸੜਕ ਉੱਤੇ ਨਾਜ਼ਾਇਜ ਕਬਜ਼ਿਆਂ ਖਿਲਾਫ ਚਲਾਈ ਮੁਹਿੰਮ, ਜ਼ਬਤ ਕੀਤਾ ਸਾਮਾਨ

ਗੁਰਦਾਸਪੁਰ, 19 ਜੁਲਾਈ (ਮੰਨਣ ਸੈਣੀ)। ਸ਼ਹਿਰ ਵਿੱਚ ਜਾਮ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਈਓ ਅਸ਼ੋਕ ਕੁਮਾਰ ਦੀ ਅਗਵਾਈ ਵਿੱਚ ਨਗਰ ਕੌਂਸਲ ਵੱਲੋਂ ਨਾਜ਼ਾਇਜ ਤੌਰ ਤੇ ਕੀਤੇ ਗਏ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਗਈ। ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਕਬਜ਼ੇ ਹਟਾਉਣ ਦੀ ਸੂਚਨਾ ਤੋਂ ਬਾਅਦ ਦੁਕਾਨਦਾਰਾਂ ਵਿੱਚ ਹਾਹਾਕਾਰ ਮੱਚ ਗਈ, ਇਸ ਮੁਹਿੰਮ ਦੌਰਾਨ ਨਗਰ ਕੌਂਸਲ ਦੀ ਟੀਮ ਨੇ ਦੁਕਾਨਾਂ ਦੇ ਬਾਹਰ ਰੱਖੇ ਸਾਮਾਨ ਨੂੰ ਜ਼ਬਤ ਕਰਕੇ ਆਪਣੇ ਨਾਲ ਲਿਆਂਦੀ ਟਰਾਲੀ ਵਿੱਚ ਪਾ ਦਿੱਤਾ ਅਤੇ ਦਫਤਰ ਲੈ ਗਏ।

ਈ.ਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਲੋਕਾਂ ਵੱਲੋਂ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਕਬਜੇ ਕਰਕੇ ਬੈਠੇ ਦੁਕਾਨਦਾਰਾਂ ਖਿਲਾਫ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ।

FacebookTwitterEmailWhatsAppTelegramShare
Exit mobile version