ਡਾ. ਹਰਭਜਨ ਰਾਮ ਮਾਂਡੀ ਨੇ ਸਿਵਲ ਸਰਜਨ ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ 21 ਜੁਲਾਈ ( ਮੰਨਣ ਸੈਣੀ )।  ਪੰਜਾਬ ਰਾਜ ਵਿਚ ਚੰਗੀਆਂ ਸਿਹਤ ਸਹੂਲਤਾਂ  ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ  ਜਾਰੀ ਹੁਕਮਾਂ ਅਨੁਸਾਰ ਕੀਤੀਆਂ ਬਦਲੀਆਂ ਤਹਿਤ  ਡਾ ਹਰਭਜਨ ਰਾਮ ਮਾਂਡੀ ਨੇ  ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਸਿਵਲ ਸਰਜਨ ਵਜੋਂ ਅਹੁਦਾ ਸੰਭਾਲ ਲਿਆ ਹੈ। ਵੀਰਵਾਰ ਨੂੰ ਅਹੁਦਾ ਸੰਭਾਲਣ ਮੌਕੇ ਡਾ ਹਰਭਜਨ  ਰਾਮ ਮਾਂਡੀ ਨੇ ਕਿਹਾ ਕਿ ਉਹ ਜ਼ਿਲ੍ਹੇ ਵਿਚ ਸਿਹਤ ਸਹੂਲਤਾਂ  ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਮੇਸ਼ਾ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਵਿੱਚ  ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਕਿਸੇ ਵੀ ਮਰੀਜ਼ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਿਹਤ ਸਟਾਫ ਨੂੰ ਇਹ ਹਦਾਇਤ ਕੀਤੀ ਕਿ ਉਹ  ਸਮੇਂ ਸਿਰ ਆਪਣੀ ਡਿਊਟੀ ਤੇ ਹਾਜ਼ਰ ਹੋਣ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਤਾਂ ਕਿ ਲੋਕਾਂ ਨੂੰ ਨਿਰੰਤਰ ਚੰਗੀਆਂ ਸਿਹਤ ਸੇਵਾਵਾਂ  ਮਿਲਦੀਆਂ ਰਹਿਣ।

FacebookTwitterEmailWhatsAppTelegramShare
Exit mobile version