‘ਹਰ ਘਰ ਤਿਰੰਗਾ’ ਮੁਹਿੰਮ ਤਹਿਤ 11 ਅਗਸਤ ਨੂੰ ਰੋਡ ਸ਼ੋਅ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਵਿਸ਼ੇਸ ਮੁਹਿੰਮ

ਗੁਰਦਾਸਪੁਰ, 8 ਅਗਸਤ ( ਮੰਨਣ ਸੈਣੀ)। ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾਵੇਗੀ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ 11 ਅਗਸਤ ਨੂੰ ਸ਼ਾਮ 4 ਵਜੇ ਇੰਸਟੀਚਿਊਟ ਆਫ ਹੋਟਲ ਮੈਨਜੇਮੈਂਟ ਤੋਂ ਇੱਕ ਰੋਡ ਸ਼ੋਅ ਕੱਢਿਆ ਜਾਵੇਗਾ, ਜਿਸ ਵਿਚ ਸ. ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਇਸ ਸਬੰਧ ਵਿਚ ਅੱਜ ਡਿਪਟੀ ਕਮਿਸਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜਾਗਰੂਕਤਾ ਰੈਲੀ ਨੂੰ ਸਫਲ ਬਣਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਸਮੂਹ ਅਧਿਕਾਰੀਆਂ ਸਮੇਤ ਪੁਲਿਸ ਵਿਭਾਗ ਨੂੰ ਕਿਹਾ ਕਿ ਰੋਡ ਸ਼ੋਅ ਨੂੰ ਸਫਲਤਾਪੂਰਕ ਨੇਪਰੇ ਚਾੜ੍ਹਣ ਲਈ ਕੋਈ ਢਿੱਲਮੱਠ ਨਾ ਵਰਤੀ ਜਾਵੇ।

ਦੱਸਣਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਸਹੂਲਤ ਲਈ ਰਾਸ਼ਟਰੀ ਝੰਡਾ ਖਰੀਦ ਕਰਨ ਲਈ ਵੱਖ-ਵੱਖ ਖਰੀਦ ਸੈਂਟਰ ਸਥਾਪਤ ਕੀਤੇ ਗਏ ਹਨ, ਜਿਥੋ ਲੋਕ ਰਾਸ਼ਟਰੀ ਝੰਡਾ ਖਰੀਦ ਸਕਦੇ ਹਨ। ਰਾਸ਼ਟਰੀ ਝੰਡਿਆਂ ਨੂੰ ਜਿਥੇ ਜ਼ਿਲ੍ਹਾ ਵਾਸੀ ਖਰੀਦੇ ਕੇ ਆਪਣੇ ਘਰਾਂ ’ਤੇ ਲਹਿਰਾਉਣਗੇ, ਓਥੇ ਸਮੂਹ ਸਰਕਾਰੀ/ਅਰਧ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਦੇ ਪ੍ਰਬੰਧਕ ਵੀ ਇਤੋ ਝੰਡੇ ਖਰੀਦੇ ਕੇ ਆਪੇ-ਆਪਣੀਆਂ ਇਮਾਰਤਾਂ ’ਤੇ ਲਹਿਰਾਉਣਗੇ। ਉਨਾਂ ਅੱਗੇ ਕਿਹਾ ਕਿ ਰਾਸ਼ਟਰੀ ਝੰਡੇ ਦੀ ਮਾਣ ਮਰਿਆਦਾ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਸੂਰਤ ਵਿਚ ਰਾਸ਼ਟਰੀ ਝੰਡੇ ਦੀ ਬੇਅਦਬੀ ਨਹੀਂ ਹੋਣੀ ਚਾਹੀਦੀ ਹੈ।

ਇਸ ਮੌਕੇ ਡਾ. ਨਿਧੀ ਕੁਮਨਦ ਬਾਮਬਾ ਵਧੀਕ ਡਿਪਟੀ ਕਮਿਸ਼ਨਰ (ਜ), ਪਰਮਜੀਤ ਕੋਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਨਵਜੋਤ ਸਿੰਘ ਐਸ.ਪੀ (ਹੈੱਡ ਕੁਆਟਰ) ਸਮੇਤ ਅਧਿਕਾਰੀ ਮੋਜੂਦ ਸਨ।

FacebookTwitterEmailWhatsAppTelegramShare
Exit mobile version