ਇੱਕ ਵਿਧਾਇਕ- ਇੱਕ ਪੈਨਸ਼ਨ ਦੇ ਗਜ਼ਟ ਨੋਟੀਫਿਕੇਸ਼ਨ ਨੂੰ ਰਾਜਪਾਲ ਦੀ ਮੰਜੂਰੀ

ਚੰਡੀਗੜ੍ਹ, 13 ਅਗਸਤ (ਦ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਇੱਕ ਵਿਧਾਇਕ ਇੱਕ ਪੈਨਸ਼ਨ ਦੇਣ ਦਾ ਨੌਟਿਫਿਕੇਸ਼ਨ ਮਾਨਯੋਗ ਰਾਜਪਾਲ ਵੱਲੋਂ ਨੋਟੀਫਾਈ ਕਰ ਦਿੱਤਾ ਗਿਆ ਹੈ ਗੌਰ ਰਹੇ ਕਿ ਪੰਜਾਬ ਦੇ ਰਾਜਪਾਲ ਵੱਲੋਂ ਇਸ ਐਕਟ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਸਾਹਿਬ ਜੀ ਨੇ ਇਕ ਵਿਧਾਇਕ-ਇੱਕ ਪੈਨਸ਼ਨ ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮੰਜੂਰੀ ਦੇ ਦਿੱਤੀ ਹੈ । ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦਾ ਟੈਕਸ ਦਾ ਬਹੁਤ ਪੈਸਾ ਬਚੇਗਾ।

Exit mobile version