ਵਿਧਾਇਕ ਪਾਹੜਾ ਦੀ ਅਗਵਾਈ ਹੇਠ ਕੱਢੀ ਗਈ ਵਿਸ਼ਾਲ ਤਿਰੰਗਾ ਯਾਤਰਾ

ਸ਼ਹੀਦਾਂ ਦੀ ਇੱਜ਼ਤ ਬਰਕਰਾਰ ਰੱਖੀਏ – ਪਹਾੜਾ

ਗੁਰਦਾਸਪੁਰ, 13 ਅਗਸਤ (ਮੰਨਣ ਸੈਣੀ)। ਕਾਂਗਰਸ ਪਾਰਟੀ ਵੱਲੋਂ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਉਲੀਕੇ ਗਏ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਵਿਸ਼ਾਲ ਤਿਰੰਗਾ ਯਾਤਰਾ ਗੁਰਦਾਸਪੁਰ ਅੰਦਰ ਕੱਢੀ ਗਈ। ਉਨ੍ਹਾਂ ਦੇ ਨਾਲ ਨਗਰ ਕੌਾਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ |

ਵਿਧਾਇਕ ਪਾਹੜਾ ਨੇ ਕਿਹਾ ਕਿ ਦੇਸ਼ ਦੇ ਹਜ਼ਾਰਾਂ ਲੋਕਾਂ ਨੇ ਸ਼ਹਾਦਤਾਂ ਦੇ ਕੇ ਸਾਨੂੰ ਆਜ਼ਾਦੀ ਮਿਲੀ ਹੈ। ਜਿਸ ਦਾ ਸਾਨੂੰ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ਹੀਦਾਂ ਦੇ ਸਨਮਾਨ ਵਿੱਚ ਤਿਰੰਗਾ ਯਾਤਰਾ ਕੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦੀ ਦੇ 75 ਸਾਲ ਪੂਰੇ ਕਰ ਰਿਹਾ ਹੈ। ਸਾਰੇ ਦੇਸ਼ ਵਾਸੀ ਇਤਿਹਾਸਕ ਆਜ਼ਾਦੀ ਦਿਹਾੜੇ ਨੂੰ ਮਨਾਉਣ ਦੀਆਂ ਤਿਆਰੀਆਂ ਵਿੱਚ ਜੁਟੇ ਹੋਏ ਹਨ। ਦੇਸ਼ ਦੇ ਕੋਨੇ-ਕੋਨੇ ਵਿਚ ਤਿਰੰਗਾ ਲਹਿਰਾਇਆ ਜਾ ਰਿਹਾ ਹੈ। ਇਸ ਸ਼ੁਭ ਮੌਕੇ ‘ਤੇ ਲੋਕਾਂ ਨੂੰ ਆਪਣੇ ਘਰਾਂ ‘ਚ ਤਿਰੰਗਾ ਲਹਿਰਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਲੋਕਾਂ ਵੱਲੋਂ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਤਿਰੰਗਾ ਸਿਰਫ਼ ਝੰਡਾ ਹੀ ਨਹੀਂ ਹੈ, ਸਗੋਂ ਸਾਡੇ ਅਤੀਤ ਦੀ ਸ਼ਾਨ, ਵਰਤਮਾਨ ਅਤੇ ਭਵਿੱਖ ਦੇ ਸੁਪਨਿਆਂ ਦਾ ਪ੍ਰਤੀਬਿੰਬ ਵੀ ਹੈ। ਸਾਡਾ ਤਿਰੰਗਾ ਭਾਰਤ ਏਕਤਾ ਅਤੇ ਅਖੰਡਤਾ ਦਾ ਪ੍ਰਤੀਕ ਹੈ। ਇਸ ਲਈ ਤਿਰੰਗੇ ਨੂੰ ਕਿਸੇ ਵੀ ਹਾਲਤ ਵਿੱਚ ਝੁਕਣ ਨਾ ਦਿਓ। ਉਨ੍ਹਾਂ ਕਿਹਾ ਕਿ ਆਪਣੇ ਦੇਸ਼ ਨੂੰ ਪਿਆਰ ਕਰਨ ਵਾਲੇ ਹਰ ਵਿਅਕਤੀ ਨੂੰ ਆਜ਼ਾਦੀ ਦਿਵਸ ਮੌਕੇ ਆਪਣੇ ਘਰਾਂ ਵਿੱਚ ਤਿਰੰਗਾ ਲਹਿਰਾਉਣਾ ਚਾਹੀਦਾ ਹੈ। ਤਿਰੰਗਾ ਯਾਤਰਾ ਪਾਹੜਾ ਦਫਤਰ ਤੋਂ ਸ਼ੁਰੂ ਹੋ ਕੇ ਤਿੱਬੜੀ ਚੌਕ, ਹਨੂੰਮਾਨ ਚੌਕ, ਲਾਇਬ੍ਰੇਰੀ ਚੌਕ, ਬਾਟਾ ਚੌਕ, ਕਾਬੁਲੀ ਗੇਟ, ਗੀਤਾ ਭਵਨ ਰੋਡ ਤੋਂ ਹੁੰਦੀ ਹੋਈ ਫਿਰ ਉਥੇ ਹੀ ਸਮਾਪਤ ਹੋਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਮਹਾਜਨ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਅਮਨਦੀਪ ਕੌਰ, ਹਰਦਿਆਲ ਸਿੰਘ ਗਜ਼ਨੀਪੁਰ, ਨਗਰ ਸੁਧਾਰ ਟਰੱਸਟ ਦੀ ਸਾਬਕਾ ਚੇਅਰਮੈਨ ਰੰਜੂ ਸ਼ਰਮਾ, ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਸੁੱਚਾ ਸਿੰਘ ਰਾਮ ਨਗਰ, ਸ਼ਹਿਰ ਦੇ ਸਮੂਹ ਕੌਂਸਲਰ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਤੇ ਪੰਚ ਮਾੜੀ। ਪਿੰਡਾਂ ਦੀ ਗਿਣਤੀ ਸ਼ਾਮਲ ਹੋਈ

FacebookTwitterEmailWhatsAppTelegramShare
Exit mobile version